Mission Clean Punjab: ਲਾਡੀ ਨੇ ਸੰਭਾਲੀ ਮਿਸ਼ਨ ਕਲੀਨ ਪੰਜਾਬ ਦੀ ਕਮਾਨ
ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ‘ਆਪ’ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਨਗਰ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਖ਼ੁਦ ਕਮਾਨ ਸੰਭਾਲੀ ਅਤੇ ਸਫ਼ਾਈ ਕਰਮਚਾਰੀਆਂ ਨਾਲ ਮਿਲ ਕੇ ਸਫ਼ਾਈ ਕੀਤੀ। ਉਨ੍ਹਾਂ ਸ਼ਹਿਰ ਸ੍ਰੀ ਹਰਗੋਬਿੰਦਪੁਰ ਵਿੱਚ ਕੂੜਾ ਹਟਾਉਣ ਵਿੱਚ ਯੋਗਦਾਨ ਪਾਇਆ ਅਤੇ...
ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ‘ਆਪ’ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਨਗਰ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਖ਼ੁਦ ਕਮਾਨ ਸੰਭਾਲੀ ਅਤੇ ਸਫ਼ਾਈ ਕਰਮਚਾਰੀਆਂ ਨਾਲ ਮਿਲ ਕੇ ਸਫ਼ਾਈ ਕੀਤੀ। ਉਨ੍ਹਾਂ ਸ਼ਹਿਰ ਸ੍ਰੀ ਹਰਗੋਬਿੰਦਪੁਰ ਵਿੱਚ ਕੂੜਾ ਹਟਾਉਣ ਵਿੱਚ ਯੋਗਦਾਨ ਪਾਇਆ ਅਤੇ ਕੂੜੇ ਦੇ ਸਹੀ ਨਿਬੇੜੇ ਲਈ ਢੁੱਕਵੀਂ ਥਾਂ ’ਤੇ ਪਹੁੰਚਾਉਣ ਦੀ ਪ੍ਰਕਿਰਿਆ ਦੀ ਵੀ ਨਿਗਰਾਨੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਨਗਰ ਕੌਂਸਲ ਪ੍ਰਧਾਨ ਅਤੇ ‘ਆਪ’ ਆਗੂ ਨਵਦੀਪ ਸਿੰਘ ਪਨੂੰ ਨੇ ‘ਆਪ’ ਵੱਲੋਂ ਵਿੱਢੀ ਸਫ਼ਾਈ ਮੁਹਿੰਮ ਦੀ ਅਤੇ ਸ੍ਰੀ ਲਾਡੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਕਿਹਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਸਫ਼ਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋੜੀਂਦੇ ਮਨੁੱਖੀ ਸਰੋਤਾਂ ਅਤੇ ਮਸ਼ੀਨਰੀ ਦੀ ਤਾਇਨਾਤੀ ਕਰਨ ਅਤੇ ਨਿਯਮਤ ਸਫ਼ਾਈ ਮੁਹਿੰਮਾਂ ਚਲਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

