ਵਿਧਾਇਕ ਨੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ’ਤੇ ਚਿੰਤਾ ਜ਼ਾਹਿਰ ਕੀਤੀ
ਪੱਤਰ ਪ੍ਰੇਰਕ ਜਲੰਧਰ, 7 ਜੁਲਾਈ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਵਿੱਚ ਦਿਨੋਂ-ਦਿਨ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਸਰਕਾਰ ਨਹੀਂ ਹੈ, ਸਗੋਂ ਗੁੰਡਿਆਂ ਦਾ ਰਾਜ...
Advertisement
ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
Advertisement
ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਵਿੱਚ ਦਿਨੋਂ-ਦਿਨ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਸਰਕਾਰ ਨਹੀਂ ਹੈ, ਸਗੋਂ ਗੁੰਡਿਆਂ ਦਾ ਰਾਜ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਗੁੰਡਾਰਾਜ ਅਤੇ ਖੂਨ-ਖਰਾਬੇ ਦੇ ਹਵਾਲੇ ਕਰ ਦਿੱਤਾ ਹੈ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾ ਸਿਰਫ਼ ਸਰਕਾਰ ਸਗੋਂ ਆਪਣੇ ਮੰਤਰਾਲੇ ਨੂੰ ਵੀ ਸੰਭਾਲਣ ਦੇ ਯੋਗ ਨਹੀਂ ਹਨ। ਪੰਜਾਬ ਸਰਕਾਰ ਦਾ ਸਾਰਾ ਕੰਟਰੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਆਗੂਆਂ ਦੇ ਹੱਥਾਂ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਆਗੂਆਂ ਦੀ ਪਰਵਾਹ ਤੋਂ ਬਾਹਰ ਆ ਕੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਧਿਆਨ ਦੇਣਾ ਚਾਹੀਦਾ ਹੈ।
Advertisement
×