
ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ। -ਫੋਟੋ: ਸੰਦਲ
ਪੱਤਰ ਪ੍ਰੇਰਕ
ਦਸੂਹਾ, 5 ਫਰਵਰੀ
ਇਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਪਿੰਡ ਖੇੜਾ ਕੋਟਲੀ ਵਿੱਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਈ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ । ਸ੍ਰੀ ਘੁੰਮਣ ਨੇ ਅਧਿਕਾਰੀਆਂ ਨੂੰ ਲੋਕ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਰਾਸ਼ਨ ਕਾਰਡ, ਪੈਨਸ਼ਨ, ਸੜਕ, ਪੀਣ ਵਾਲੇ ਪਾਣੀ, ਬਿਜਲੀ ਆਦਿ ਦੀਆਂ ਸਮੱਸਿਆਵਾਂ ਦਾ ਜਲਦ ਨਿਬੇੜਾ ਕਰਨ ਦੀ ਹਦਾਇਤ ਦਿੰਦਿਆ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਨਾਗਰਿਕਾਂ ਤੱਕ ਪਹੁੰਚਾਉਣ ਲਈ ਯੋਗ ਉਪਰਾਲੇ ਕਰਨ। ਉਨਾਂ ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਦਿਨ ਰਾਤ ਤਰੱਕੀ ਕਰ ਰਿਹਾ ਹੈ। ਇਸ ਤਹਿਤ ਹਲਕੇ ਵਿੱਚ ਬਿਨਾਂ ਪੱਖਪਾਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ