ਪੱਤਰ ਪ੍ਰੇਰਕ
ਦਸੂਹਾ, 5 ਜੁਲਾਈ
ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਵਿਧਾਨ ਸਭਾ ਦੇ ਨਵ-ਨਿਯੁਕਤ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਘੁੰਮਣ ਨੇ ਰੋੜੀ ਨੂੰ ਸਰਬਸੰਮਤੀ ਨਾਲ 16ਵੀਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਜਾਣ ’ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸ੍ਰੀ ਰੋੜੀ ਨੇ ਨਵੀਂ ਜ਼ਿੰਮੇਵਾਰੀ ਦ੍ਰਿੜਤਾ ਤੇ ਨਿਰਪੱਖਤਾ ਸਹਿਤ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋੜਵੰਦ ਲੋਕਾਂ ਨੂੰ ਹਰੇਕ ਭਲਾਈ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਉੱਤੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਵਿੱਚ ਸਭ ਦਾ ਯੋਗਦਾਨ ਮਹੱਤਵਪੂਰਨ ਹੈ।