DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਵੱਲੋਂ ਉੁਮੀਦਵਾਰਾਂ ਦੇ ਹੱਕ ’ਚ ਸਭਾਵਾਂ

ਨਗਰ ਨਿਗਮ ਬਟਾਲਾ ਦੇ ਚੋਣ ਪ੍ਰਚਾਰ ਦੇ ਆਖਰੀ ਦਿਨ ‘ਆਪ’ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਵਾਰਡ ਨੰਬਰ 22, 26, 8 ਤੇ ਹੋਰ ਥਾਵਾਂ ’ਤੇ ਆਪਣੇ ਸੰਬੋਧਨ...

  • fb
  • twitter
  • whatsapp
  • whatsapp
featured-img featured-img
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਉਮੀਦਵਾਰਾਂ ਦੇ ਹੱਕ ’ਚ ਸੰਬੋਧਨ ਕਰਦੇ ਹੋਏ। -ਫੋਟੋ: ਸੱਖੋਵਾਲੀਆ
Advertisement

ਨਗਰ ਨਿਗਮ ਬਟਾਲਾ ਦੇ ਚੋਣ ਪ੍ਰਚਾਰ ਦੇ ਆਖਰੀ ਦਿਨ ‘ਆਪ’ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਵਾਰਡ ਨੰਬਰ 22, 26, 8 ਤੇ ਹੋਰ ਥਾਵਾਂ ’ਤੇ ਆਪਣੇ ਸੰਬੋਧਨ ’ਚ ਕਿਹਾ ਕਿ ਬਟਾਲਾ ਦੇ ਬਾਸ਼ਿੰਦੇ ਲੰਘੇ 4 ਸਾਲ ਅਤੇ 75 ਸਾਲਾਂ ਦਾ ਹਿਸਾਬ ਕਿਤਾਬ ਕਰਨ ਲਈ ਉਤਾਵਲੇ ਹਨ। ਉਨ੍ਹਾਂ ਸਨਅਤੀ ਨਗਰ ਬਟਾਲਾ ਦਾ ਚਹੁੰਮੁੱਖੀ ਵਿਕਾਸ ਕਰਨ ਦੀ ਗੱਲ ਦੁਹਰਾਈ ਅਤੇ ਕਿਹਾ ਕਿ ਇਸ ਵਾਰ ਨਗਰ ਨਿਗਮ ਬਟਾਲਾ ਦੀ ਵਾਗਡੋਰ ‘ਆਪ’ ਦੇ ਹੱਥ ਆ ਰਹੀ ਹੈ।

ਉਨ੍ਹਾਂ ਸਥਾਨਕ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਉਹ ਇਸ ਨਗਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਵੱਖ ਵੱਖ ਚੋਣ ਸਭਾਵਾਂ ’ਚ ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

Advertisement

Advertisement
Advertisement
×