DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Dasuya Event: ਵਿਧਾਇਕ ਵੱਲੋਂ 1100 ਤੋਂ ਵੱਧ ਸਖੀਆਂ ਦਾ ਸਨਮਾਨ

ਰੱਖੜੀ ’ਤੇ ਪੰਜਾਬ ਦੀਆਂ 75 ਲੱਖ ਤੋਂ ਵੱਧ ਔਰਤਾਂ ਨੂੰ ਆਰਥਿਕ ਲਾਭ ਮਿਲਿਆ: ਘੁੰਮਣ

  • fb
  • twitter
  • whatsapp
  • whatsapp
featured-img featured-img
ਸਤਿਕਾਰ ਸਖੀਆਂ ਦਾ ਸਨਮਾਨ ਕਰਦੇ ਹੋਏ ਪ੍ਰਭਜੋਤ ਕੌਰ ਘੁੰਮਣ।
Advertisement

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਦੇ ਸਨਮਾਨ ਲਈ ਅੱਜ ਦਸੂਹਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਉਨ੍ਹਾਂ ਦੀ ਪਤਨੀ ਪ੍ਰਭਜੋਤ ਕੌਰ ਘੁੰਮਣ ਵੱਲੋਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਹੀ ਸੀਮਤ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਅਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਸੇ ਸੋਚ ਦਾ ਅਹਿਮ ਹਿੱਸਾ ਹੈ, ਜਿਸ ਤਹਿਤ ਰੱਖੜੀ ਦੇ ਮੌਕੇ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦਾ ਲਾਭ ਮਿਲਿਆ ਹੈ। ਘੁੰਮਣ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਯੋਜਨਾ ਦੀ ਅਸਲ ਸਫਲਤਾ ਉਦੋਂ ਹੀ ਹੁੰਦੀ ਹੈ, ਜਦੋਂ ਉਸ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਲਾਭਪਾਤਰੀਆਂ ਤੱਕ ਪਹੁੰਚੇ।

ਇਸ ਮੌਕੇ ਲਖਵੀਰ ਕੌਰ ਘੁੰਮਣ, ਪਵਨੀਤ ਕੌਰ ਘੁੰਮਣ, ਮਾਰਕੀਟ ਕਮੇਟੀ ਦੇ ਚੇਅਰਮੈਨ ਕੇ ਪੀ ਸੰਧੂ, ਨਗਰ ਕੌਂਸਲ ਪ੍ਰਧਾਨ ਅਮਰਪ੍ਰੀਤ ਖ਼ਾਲਸਾ, ਗਗਨ ਚੀਮਾ, ਰਾਜਵੰਤ ਕੌਰ, ਕੁਲਵਿੰਦਰ ਕੌਰ, ਸੋਮਾ ਦੇਵੀ, ਸੁਖਵਿੰਦਰ ਕੌਰ, ਸੁਮਨ ਰਾਜਪੂਤ, ਜੋਸ਼ਨਾ ਠਾਕੁਰ ਸਮੇਤ ਵੱਡੀ ਗਿਣਤੀ ਵਿੱਚ ਕੌਂਸਲਰ, ਬਲਾਕ ਸੰਮਤੀ ਮੈਂਬਰ, ਮਹਿਲਾ ਵਿੰਗ ਦੇ ਬਲਾਕ ਪ੍ਰਧਾਨ ਅਤੇ ਹੋਰ ਆਗੂ ਹਾਜ਼ਰ ਸਨ।

Advertisement

Advertisement

Advertisement
×