ਵਿਧਾਇਕ ਵੱਲੋਂ ਟਾਹਲੀ ਮੋੜ-ਗੜ੍ਹਦੀਵਾਲਾ ਸੜਕ ਦਾ ਉਦਘਾਟਨ
ਲੋਕਾਂ ਦੀ ਮੰਗ ਪੂਰੀ ਕੀਤੀ: ਰਾਜਾ
Advertisement
ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਟਾਹਲੀ ਮੋੜ ਤੋਂ ਗੜ੍ਹਦੀਵਾਲਾ ਤੱਕ 3.65 ਕਰੋੜ ਦੀ ਲਾਗਤ ਨਾਲ ਬਨਣ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਜਲਦੀ ਬਣਾਇਆ ਜਾਵੇ, ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਸਬਾ ਗੜ੍ਹਦੀਵਾਲਾ ਨੂੰ ਵਿਕਾਸਸ਼ੀਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੰਨੀ ਤੇਜ਼ੀ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਾਰਜ ਕਰ ਰਹੀ ਹੈ ਪਹਿਲਾਂ ਕਦੇ ਨਹੀਂ ਕੀਤੇ ਗਏ। ਇਸ ਮੌਕੇ ਹਲਕਾ ਕੋਆਰਡੀਨੇਟਰ ਕੇਸ਼ਵ ਸੈਣੀ, ਬਲਾਕ ਪ੍ਰਧਾਨ ਹਰਜੀਤ ਸਿੰਘ ਭਾਟੀਆ, ਗੁਰਸ਼ਮਿੰਦਰ ਸਿੰਘ ਰੰਮੀ, ਸੁਰਿੰਦਰ ਸਿੰਘ ਬਲਾਕ ਪ੍ਰਧਾਨ, ਜਸਪਾਲ ਸਿੰਘ ਸਰਾ, ਨਿਰਮਲ ਸਿੰਘ, ਸਰਪੰਚ ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਪੰਚ, ਕੁਲਦੀਪ ਸਿੰਘ, ਮਨਜੀਤ ਸਿੰਘ ਲਾਡੀ, ਗੁਰਦੇਵ ਸਿੰਘ ਚੱਗਰ, ਵਾਵਾ, ਹੈਪੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Advertisement
Advertisement