ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਵੱਲੋਂ ਟਿਊਬਵੈੱਲ ਦਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45 ਅਧੀਨ ਪੈਂਦੇ ਟੈਗੋਰ ਨਗਰ ਵਿੱਚ 35 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦੇ ਉਸਾਰੀ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਸਾਢੇ ਤਿੰਨ ਸਾਲਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ...
ਉਦਘਾਟਨ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ। -ਫੋਟੋ: ਜਗਜੀਤ
Advertisement
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45 ਅਧੀਨ ਪੈਂਦੇ ਟੈਗੋਰ ਨਗਰ ਵਿੱਚ 35 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦੇ ਉਸਾਰੀ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਸਾਢੇ ਤਿੰਨ ਸਾਲਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੁੱਲ 43 ਨਵੇਂ ਟਿਊਬਵੈੱਲ ਸਥਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਿਊਬਵੈੱਲਾਂ ਦੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਾਰਡ ਨੰਬਰ 45 ਦੇ ਕੌਂਸਲਰ ਕੁਲਵਿੰਦਰ ਕੌਰ ਕਪੂਰ, ਅਵਤਾਰ ਸਿੰਘ ਕਪੂਰ, ਜਸਪਾਲ ਸੁਮਨ, ਐੱਮਸੀ ਮੁਕੇਸ਼ ਮੱਲ ਅਤੇ ਸੰਜੇ ਸ਼ਰਮਾ ਹਾਜ਼ਰ ਸਨ।

Advertisement
Advertisement
Show comments