DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਵੱਲੋਂ ਝੋਨੇ ’ਤੇ ਕਿਸੇ ਕਿਸਮ ਦਾ ਕੱਟ ਨਾ ਲਗਾਉਣ ਦੀਆਂ ਹਦਾਇਤਾਂ

ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨਾਲ ਮੀਟਿੰਗ; ਕਿਸਾਨਾਂ ਨੂੰ ਸੁੱਕੀ ਫ਼ਸਲ ਲਿਆਉਣ ਦੀ ਅਪੀਲ
  • fb
  • twitter
  • whatsapp
  • whatsapp
featured-img featured-img
ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਮੀਟਿੰਗ ਦੌਰਾਨ ਵਿਧਾਇਕ ਕਰਮਬੀਰ ਘੁੰਮਣ ਤੇ ਅਧਿਕਾਰੀ।
Advertisement
ਇਥੇ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਝੋਨੇ ਦੀ ਫਸਲ ’ਤੇ ਕਿਸੇ ਵੀ ਕਿਸਮ ਦਾ ਕੱਟ ਨਹੀਂ ਲਗਣ ਦਿੱਤਾ ਜਾਵੇਗਾ। ਇਹ ਭਰੋਸਾ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਸ਼ੈਲਰ ਮਾਲਕਾਂ ਅਤੇ ਆੜ੍ਹਤੀ ਯੂਨੀਅਨ ਨਾਲ ਕੀਤੀ ਬੈਠਕ ਦੌਰਾਨ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸਾਨ-ਹਿੱਤ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਲਿਆਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਵਿਧਾਇਕ ਘੁੰਮਣ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਤੇ ਸਾਫ਼ ਕਰਕੇ ਮੰਡੀ ਵਿੱਚ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸਮੇਂ ਸਿਰ ਪੂਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਲਦੀ ਹੀ ਠੇਕੇਦਾਰਾਂ ਨਾਲ ਬੈਠਕ ਕਰਵਾਈ ਜਾਵੇਗੀ ਤਾਂ ਕਿ ਫ਼ਸਲ ਦੀ ਖਰੀਦ ਵਿੱਚ ਕੋਈ ਰੁਕਾਵਟ ਪੇਸ਼ ਨਾ ਆ ਸਕੇ। ਸ਼ੈਲਰ ਮਾਲਕਾਂ ਨੇ ਵੀ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਸਭ ਹਿੱਸੇਦਾਰ ਇਕੱਠੇ ਕੰਮ ਕਰਨਗੇ।

Advertisement

ਮੀਟਿੰਗ ਵਿੱਚ ਐੱਸਡੀਐੱਮ ਕੰਵਲਕੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਕੇ.ਪੀ ਸੰਧੂ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਲਾਡੀ ਨਈਅਰ, ਮਸਤ ਹਨੀ ਬਾਦਸ਼ਾਹ, ਸ਼ੇਰਪ੍ਰਤਾਪ ਸਿੰਘ ਚੀਮਾ, ਨੰਦਾ ਰਾਇਸ ਮਿੱਲ, ਨਵਦੀਪ ਪਾਲ ਸਿੰਘ ਰਿੰਪਾ, ਗੋਰਾ ਰਲਹਣ, ਇੰਸਪੈਕਟਰ ਮਨਪ੍ਰੀਤ ਸਿੰਘ, ਬਲਜੀਤ ਸਿੰਘ ਘੋਗਰਾ, ਸੋਨਾ ਪੱਸੀ ਕੰਡੀ, ਸੁਰਿੰਦਰ ਬਾਜਾਚੱਕ ਅਤੇ ਲਖਵਿੰਦਰ ਸਿੰਘ ਲੱਖਾ ਮੌਜੂਦ ਸਨ।

Advertisement
×