DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MLA Ishank Kumar welcomes the Khedan Vatan Punjab Dian 2026 torch: ਵਿਧਾਇਕ ਅਤੇ ਖਿਡਾਰੀਆਂ ਨੇ ਮਸ਼ਾਲ ਦਾ ਸਵਾਗਤ ਕੀਤਾ

‘ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਮੇਹਟੀਆਣਾ ਪੁੱਜੀ

  • fb
  • twitter
  • whatsapp
  • whatsapp
featured-img featured-img
ਵਿਧਾਇਕ ਡਾ. ਇਸ਼ਾਂਕ ਕੁਮਾਰ ਮੇਹਟੀਆਣਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਦਾ ਸਵਾਗਤ ਕਰਦੇ ਹੋਏ।
Advertisement

ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਸਵੇਰੇ ਖਿਡਾਰੀਆਂ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਹੋਰ ਉੱਘੀਆਂ ਸ਼ਖ਼ਸੀਅਤਾਂ ਸਮੇਤ ‘ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਦਾ ਮੇਹਟੀਆਣਾ ਵਿੱਚ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਡਾ. ਇਸ਼ਾਂਕ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਐਡੀਸ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ 29 ਨਵੰਬਰ ਨੂੰ ਪਟਿਆਲਾ ਵਿੱਚ ਸਮਾਪਤ ਹੋਵੇਗਾ। ਉਨ੍ਹਆਂ ਕਿਹਾ ਕਿ ਇਹ ਪਹਿਲਕਦਮੀ ਜ਼ਮੀਨੀ ਪੱਧਰ ’ਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦੇ ਪ੍ਰਗਟਾਵੇ ਲਈ ਵੱਡਾ ਮੰਚ ਮਿਲ ਰਿਹਾ ਹੈ, ਜਿਸ ਨਾਲ ਬਾਅਦ ਵਿੱਚ ਉਹ ਜ਼ਿਲ੍ਹਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਸਕਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਐਡੀਸ਼ਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਨ੍ਹਾਂ ਖੇਡਾਂ ਵਿੱਚ 38 ਖੇਡਾਂ ਅਤੇ 4 ਪੈਰਾ-ਖੇਡਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ।

ਵਿਧਾਇਕ ਡਾ. ਇਸ਼ਾਂਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 3,148 ਖੇਡ ਮੈਦਾਨ ਅਤੇ 6 ਹਜ਼ਾਰ ਪਿੰਡਾਂ ਵਿੱਚ ਜਿਮ ਸਥਾਪਿਤ ਕੀਤੇ ਜਾਣਗੇ।

Advertisement

ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪੰਜਾਬ ਭਰ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾ ਕੇ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ। ਉਨ੍ਹਾਂ ਦੱਸਿਆ ਕਿ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਕਰਵਾਏ ਜਾਣਗੇ ਅਤੇ ਸਾਰੇ 153 ਬਲਾਕਾਂ ਅਤੇ 23 ਜ਼ਿਲ੍ਹਿਆਂ ਨੂੰ ਇਸ ਖੇਡ ਮੁਹਿੰਮ ਨਾਲ ਜੋੜਿਆ ਜਾਵੇਗਾ, ਜਦਕਿ ਸੂਬਾ ਪੱਧਰੀ ਮੁਕਾਬਲੇ 16 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਸੂਬਾ ਪੱਧਰੀ ਮੁਕਾਬਲਿਆਂ ਦੇ ਸੋਨ ਤਗ਼ਮਾ ਜੇਤੂਆਂ ਨੂੰ 10 ਹਜ਼ਾਰ ਰੁਪਏ, ਚਾਂਦੀ ਦਾ ਤਗ਼ਮਾ ਜੇਤੂਆਂ ਨੂੰ 7 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂਆਂ ਨੂੰ 5 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

Advertisement

Advertisement
×