Advertisement
ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਮੁੱਖ ਦਫ਼ਤਰ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ, ਜੋ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮ, ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆਂ ਵਾਸਤੇ ਸੀਵਰੇਜ ਪਾਉਣ, ਖੇਡ ਮੈਦਾਨ ਤਿਆਰ ਕਰਨ ਸਮੇਤ ਹੋਰ ਕਾਰਜ ਹਨ।
Advertisement
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਲੋਕਾਂ ਦੀ ਦਿਨ-ਰਾਤ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕਰਕੇ ਖ਼ੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ।
Advertisement
Advertisement
×

