ਭਗਵਾਨ ਦਾਸ ਸੰਦਲ
ਦਸੂਹਾ, 12 ਮਈ
ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਅੱਜ ਆਪਣੀ ਟੀਮ ਨਾਲ ਤਹਿਸੀਲ ਕੰਪਲੈਕਸ ਦਸੂਹਾ ਦਾ ਦੌਰਾ ਕੀਤਾ।ਇਸ ਦੌਰਾਨ ਘੁੰਮਣ ਨੇ ਜਿੱਥੇ ਤਹਿਸੀਲ ਕੰਪਲੈਕਸ ਵਿੱਚ ਹੋਣ ਵਾਲੇ ਕੰਮਾਂ ਅਤੇ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਤੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਅਸ਼ਟਾਮ ਫਰੋਸ਼ਾਂ ਦੇ ਰਜਿਸਟਰ ਚੈੱਕ ਕੀਤੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਇਸ ਮੌਕੇ ਕੌਂਸਲਰ ਸੰਤੋਖ ਤੋਖੀ, ਨੰਬਰਦਾਰ ਸੁਖਵਿੰਦਰ ਸਿੰਘ ਇੰਦੂ, ਕੌਂਸਲਰ ਅਮਰਪ੍ਰੀਤ ਸਿੰਘ ਖਾਲਸਾ, ਕੇਪੀ ਸੰਧੂ, ਸੰਦੀਪ ਮੱਲੀ ਆਦਿ ਮੌਜੂਦ ਸਨ ।