ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਨੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ

ਇੱਥੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਪਿੰਡ ਉੱਚੀ ਬੱਸੀ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਕਮ ਕਮਿਊਨਿਟੀ ਹਾਲ ਅਤੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਉਦਘਾਟਨੀ ਸਮਾਰੋਹ ਵਿੱਚ ਵਿਧਾਇਕ ਘੁੰਮਣ ਨੇ ਕਿਹਾ...
ਉੱਚੀ ਬੱਸੀ ਦੇ ਪੰਚਾਇਤ ਘਰ ਕਮ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਘੁੰਮਣ। -ਫੋਟੋ: ਸੰਦਲ
Advertisement

ਇੱਥੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਪਿੰਡ ਉੱਚੀ ਬੱਸੀ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਕਮ ਕਮਿਊਨਿਟੀ ਹਾਲ ਅਤੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਉਦਘਾਟਨੀ ਸਮਾਰੋਹ ਵਿੱਚ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਚਾਇਤ ਘਰ ਕਮ ਕਮਿਊਨਿਟੀ ਹਾਲ ਦੀ ਉਸਾਰੀ ’ਤੇ 35 ਲੱਖ ਅਤੇ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ’ਤੇ 25 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕੇ ਅੰਦਰ 53 ਖੇਡ ਪਾਰਕ ਬਣਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 13 ਖੇਡ ਪਾਰਕ ਮੁਕੰਮਲ ਹੋ ਚੁੱਕੇ ਹਨ ਜਦੋਂਕਿ ਬਾਕੀ ਖੇਡ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇ.ਪੀ ਸੰਧੂ, ਬਲਾਕ ਪ੍ਰਧਾਨ ਕਮਲਜੀਤ ਮਾਲਵਾ, ਸਰਪੰਚ ਗੁਰਵਿੰਦਰ ਸਿੰਘ, ਬੀਡੀਪੀਓ ਸੁਖਵਿੰਦਰ ਸਿੰਘ, ਐੱਸਐੱਚਓ ਰਜਿੰਦਰ ਸਿੰਘ, ਕੌਂਸਲਰ ਸੰਤੋਖ ਤੋਖੀ, ਪੰਚ ਮੱਖਣ ਸਿੰਘ ਪੰਚ, ਪੰਚ ਦਲੀਪ ਸਿੰਘ, ਕੁਲਦੀਪ ਸਿੰਘ, ਗਗਨ ਸਾਹੀ, ਕਸ਼ਮੀਰ ਸਿੰਘ, ਰਾਮ ਸਿੰਘ ਤੇ ਸੁਮਨਦੀਪ ਸਿੰਘ ਮੋਜੂਦ ਸਨ।

ਹਰਦੋ ਨੇਕਨਾਮਾ ਵਿੱਚ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ

Advertisement

ਵਿਧਾਇਕ ਕਰਮਬੀਰ ਘੁੰਮਣ ਨੇ ਪਿੰਡ ਹਰਦੋ ਨੇਕਨਾਮਾ ਵਿੱਚ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਿੱਖਿਆ, ਸਿਹਤ ਸਹੂਲਤਾਂ ਸੁਚੱਜੇ ਢੰਗ ਨਾਲ ਪ੍ਰਦਾਨ ਕਰਨ ਅਤੇ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ ਹੈ।

 

Advertisement