ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 25 ਜੁਲਾਈ
ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਅਤੇ ਪਿੰਡਾਂ ਨੂੰ 8.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਦੌਰਾਨ ਉਨ੍ਹਾਂ ਸਤਲੂਜ ਸਪੋਰਟਸ ਐਂਡ ਵੈਲਫੇਅਰ ਕਲੱਬ ਨਾਨੋਵਾਲ ਮੰਡ ਨੂੰ ਜਿਮ ਦਾ ਸਾਮਾਨ ਲੈਣ ਲਈ 1 ਲੱਖ ਰੁਪਏ, ਗ੍ਰਾਮ ਪੰਚਾਇਤ ਰੂਹਣੋ (ਜੋਗੇਵਾਲ ਨੰਗਲੀ) ਨੂੰ ਖੇਡ ਗਰਾਊਂਡ ਦੀ ਉਸਾਰੀ ਲਈ 1 ਲੱਖ ਰੁਪਏ, ਗ੍ਰਾਮ ਪੰਚਾਇਤ ਊਧਨਵਾਲ ਨੂੰ ਪਿੰਡ ਵਿਚ ਲਾਈਟਾਂ ਲਗਵਾਉਣ ਲਈ 2 ਲੱਖ ਰੁਪਏ, ਅਮਰ ਸ਼ਹੀਦ ਅਜੇ ਕੁਮਾਰ ਸਪੋਰਟਸ ਐਂਡ ਵੈਲਫੇਅਰ ਕਲੱਬ ਨਵਾਂ ਪਿੰਡ ਟੱਪਰੀਆਂ ਨੂੰ ਖੇਡ ਗਰਾਊਂਡ ਦੀ ਉਸਾਰੀ ਅਤੇ ਲਾਈਟਾਂ ਲਗਵਾਉਣ ਲਈ 2 ਲੱਖ ਰੁਪਏ, ਗ੍ਰਾਮ ਪੰਚਾਇਤ ਆਕਲਿਆਣਾ ਨੂੰ ਪਿੰਡ ਵਿਚ ਲਾਈਟਾਂ ਲਗਵਾਉਣ ਲਈ 1.50 ਲੱਖ ਰੁਪਏ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯੂਥ ਐਂਡ ਵੈੱਲਫੇਅਰ ਕਲੱਬ ਪਿੰਡ ਮਜਾਰਾ ਨੂੰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 1 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।