ਜਲੰਧਰ: ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਅੱਜ ਕੁੱਕੜ ਪਿੰਡ, ਜੰਡਿਆਲਾ, ਸਰਹਾਲੀ, ਸਮਰਾਏ ਅਤੇ ਰਾਏਪੁਰ ਦੀਆਂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਚੁੱਕਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਚੇਅਰਮੈਨ ਹਰਭਪਿੁੰਦਰ ਜੀਤ ਸਿੰਘ ਸਮਰਾ, ਪਰਮਜੀਤ ਸਿੰਘ ਰਾਏਪੁਰ, ਮੰਡੀ ਬੋਰਡ ਦੇ ਅਧਿਕਾਰੀ ਅਤੇ ਖੁਰਾਕ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। -ਪੱਤਰ ਪੇ੍ਰਕ