ਵਿਧਾਇਕ ਨੇ ਦਸੂਹਾ ’ਚ ਲਹਿਰਾਇਆ ਤਿਰੰਗਾ
ਇਥੇ ਵੱਖ-ਵੱਖ ਥਾਈਂ ਅਜ਼ਾਦੀ ਦਿਹਾੜਾ ਮਨਾਉਣ ਲਈ ਸਮਾਗਮ ਕਰਵਾਏ ਗਏ। ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਮਾਤਾ ਰਾਣੀ ਚੌਕ ਵਿੱਚ ਤਿਰੰਗਾ ਲਰਿਹਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਵਿਧਾਇਕ ਘੁੰਮਣ ਨੇ ਦੇਸ਼ ਦੀ ਅਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦਸੂਹਾ ਕੌਂਸਲ ਦੇ ਦਫਤਰ ਵਿੱਚ ਕੌਂਸਲ ਪ੍ਰਧਾਨ ਸੁੱਚਾ ਸਿੰਘ ਲੂਫਾ ਨੇ ਝੰਡਾ ਲਹਿਰਾਇਆ। ਪੰਚਾਇਤ ਸੰਮਤੀ ਸਟੇਡੀਅਮ ਵਿੱਚ ਤਹਿਸੀਲਦਾਰ ਹਰਕਰਮ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਐੱਸਡੀਐੱਮ ਕੰਵਲਜੀਤ ਸਿੰਘ (ਪੀਸੀਐੱਸ) ਨੇ ਕੌਮੀ ਝੰਡਾ ਲਹਿਰਾਇਆ। ਇਸੇ ਤਰ੍ਹਾਂ ਰੋਟਰੀ ਕਲੱਬ ਦਸੂਹਾ ਗ੍ਰੇਟਰ ਦੇ ਪ੍ਰਧਾਨ ਵਿਕਾਸ ਖੁੱਲਰ ਨੇ ਸਰਕਾਰੀ ਹਾਈ ਸਕੂਲ ਢੱਡਰ ਵਿੱਚ ਤਿਰੰਗਾ ਲਹਿਰਾਇਆ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਕਰਤਾਰਪੁਰ ਵਿੱਚ ਆਜ਼ਾਦੀ ਦਿਹਾੜਾ ਤਿਰੰਗਾ ਝੰਡਾ ਲਹਿਰਾ ਕੇ ਮਨਾਇਆ ਗਿਆ। ਨਗਰ ਕੌਂਸਲ ਦਫਤਰ ਵਿੱਚ ਵਿਧਾਇਕ ਬਲਕਾਰ ਸਿੰਘ ਨੇ ਤਿਰੰਗਾ ਲਹਿਰਾਇਆ। ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਵਿੱਚ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਰਾਮਗੜੀਆ ਸਕੂਲ ਵਿੱਚ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਾਬਕਾ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਹੈ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਨੇ ਪਾਇਆ ਹੈ। ਉਹਨਾਂ ਨੌਜਵਾਨ ਇਸ ਆਜ਼ਾਦੀ ਦਿਵਸ ਤੇ ਨਸ਼ੇ ਛੱਡਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ ਹੈ।
ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿੱਚ ਪ੍ਰਿੰਸੀਪਲ ਰਾਜਿੰਦਰ ਕੌਰ ਦੀ ਅਗਵਾਈ ਵਿੱਚ ਅਜ਼ਾਦੀ ਦਿਵਸ ਮਨਾਇਆ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਇਸ ਮਹਾਨ ਦਿਨ ਨੂੰ ਲੈ ਕੇ ਬਹੁਤ ਉਤਸ਼ਾਹ ਸੀ। ਪ੍ਰਿੰਸੀਪਲ ਅਤੇ ਬਾਕੀ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।