DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mission Clean Punjab: ਵਿਧਾਇਕਾਂ ਨੇ ਸਫ਼ਾਈ ਮੁਹਿੰਮ ਚਲਾਈ

ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ; ਸਫ਼ਾਈ ਵਿਵਸਥਾ ਬਣਾਈ ਰੱਖਣ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਰਮਦਾਸ ਵਿੱਚ ਸੜਕਾਂ ਦੀ ਸਫ਼ਾਈ ਕਰਦੇ ਹੋਏ ਵਿਧਾਇਕ ਕੁਲਦੀਪ ਧਾਲੀਵਾਲ।
Advertisement

ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਨਗਰੀ ਰਮਦਾਸ ਵਿੱਚ ਖ਼ੁਦ ਅੱਗੇ ਹੋ ਕੇ ਵਿਸ਼ੇਸ਼ ਸਫ਼ਾਈ ਅਭਿਆਨ ਦੀ ਅਗਵਾਈ ਕੀਤੀ। ਉਨ੍ਹਾਂ ਸ਼ਹਿਰ ਦੇ ਬਾਜ਼ਾਰਾਂ ਅਤੇ ਜਨਤਕ ਥਾਵਾਂ ਦਾ ਦੌਰਾ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਨਿਰਦੇਸ਼ ਦਿੱਤੇ।

ਬਲਾਚੌਰ (ਬਹਾਦਰਜੀਤ ਸਿੰਘ): ‘ਮਿਸ਼ਨ ਕਲੀਨ ਪੰਜਾਬ’ ਤਹਿਤ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੇਨ ਚੌਕ ਗੜ੍ਹਸ਼ੰਕਰ ਰੋਡ ਵਿਖੇ ਸਫ਼ਾਈ ਮੁਹਿੰਮ ਚਲਾ ਕੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ।

Advertisement

ਫਗਵਾੜਾ (ਜਸਬੀਰ ਚਾਨਾ): ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਵੱਖ-ਵੱਖ ਇਲਾਕਿਆਂ ਖੇੜਾ ਰੋਡ, ਬਸੰਤ ਨਗਰ, ਗੋਬਿੰਦਪੁਰਾ ਅਤੇ ਹਾਕੂਪੁਰਾ ਵਿੱਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਮੇਅਰ ਰਾਮਪਾਲ ਉੱਪਲ ਅਤੇ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਸਮੇਤ ਹੋਰ ਅਧਿਕਾਰੀਆਂ ਨਾਲ ਮਸ਼ੀਨਰੀ ਰਾਹੀਂ ਕੂੜਾ ਚੁੱਕਣ ਦੇ ਕਾਰਜਾਂ ਦਾ ਜਾਇਜ਼ਾ ਲਿਆ। ਡਾ. ਚੱਬੇਵਾਲ ਨੇ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ।

Advertisement

ਗੰਦਗੀ ਦੇ ਢੇਰਾਂ ਖ਼ਿਲਾਫ਼ ਰੋਹ

ਤਰਨ ਤਾਰਨ (ਗੁਰਬਖਸ਼ਪੁਰੀ): ਤਰਨ ਤਾਰਨ ਸ਼ਹਿਰ ਵਿੱਚ ਨਗਰ ਕੌਂਸਲ ਦੇ ਦਾਅਵਿਆਂ ਦੇ ਉਲਟ ‘ਕਲੀਨ ਪੰਜਾਬ’ ਮੁਹਿੰਮ ਦੇ ਤੀਸਰੇ ਦਿਨ ਵੀ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਦਿਖਾਈ ਦਿੱਤੇ। ਰੇਲਵੇ ਰੋਡ ਦੀ ਗਲੀ ਤੇਜਾ ਸਿੰਘ ਵਾਲੀ ਦੇ ਨਿਵਾਸੀ ਕੌਂਸਲਰ ਮਨੋਜ ਅਗਨੀਹੋਤਰੀ ਅਤੇ ਹੋਰਨਾਂ ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਅਧਿਕਾਰੀ ਸਫ਼ਾਈ ਮੁਹਿੰਮ ਨੂੰ ਸਿਰਫ਼ ਫੋਟੋਆਂ ਖਿਚਾਉਣ ਤੱਕ ਹੀ ਸੀਮਤ ਰੱਖ ਰਹੇ ਹਨ। ਕਾਰਜ ਸਾਧਕ ਅਧਿਕਾਰੀ ਰਣਦੀਪ ਸਿੰਘ ਵੜੈਚ ਨਾਲ ਫੋਨ ਰਾਹੀਂ ਸੰਪਰਕ ਕਰਨ ’ਤੇ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

Advertisement
×