ਛੇ ਮਾਰਚ ਦੇ ਚੱਕਾ ਜਾਮ ਲਈ ਲਾਮਬੰਦੀ ਮੀਟਿੰਗਾਂ

ਦਿੱਲੀ ਦੇ ਰਿੰਗ ਰੋਡ ’ਤੇ ਕੀਤਾ ਜਾਵੇਗਾ ਚੱਕਾ ਜਾਮ, ਮੋਦੀ ਸਰਕਾਰ ’ਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਇਆ

ਛੇ ਮਾਰਚ ਦੇ ਚੱਕਾ ਜਾਮ ਲਈ ਲਾਮਬੰਦੀ ਮੀਟਿੰਗਾਂ

ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਲਦਪਾਲਵਾਂ ਟੌਲ ਪਲਾਜ਼ਾ ’ਤੇ ਨਵੀਂ ਰਣਨੀਤੀ ਬਣਾਉਂਦੇ ਹੋਏ ਕਿਸਾਨ।

ਪਾਲ ਸਿੰਘ ਨੌਲੀ

ਜਲੰਧਰ, 2 ਮਾਰਚ

ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਾਰਚ ਨੂੰ ਦਿੱਲੀ ਦੇ ਕੇਐੱਮਪੀ ਰੋਡ ਨੂੰ ਛੇ ਘੰਟਿਆਂ ਲਈ ਜਾਮ ਕਰਨ ਦੇ ਦਿੱਤੇ ਸੱਦੇ ਦੀਆਂ ਤਿਆਰੀਆਂ ਲਈ ਪੰਜਾਬ ਵਿਚ ਮੀਟਿੰਗਾਂ ਸ਼ੁਰੂ ਹੋ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਨੂਰਮਹਿਲ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ 6 ਮਾਰਚ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਜਥੇਬੰਦੀ ਦੇ ਜ਼ਿਲ੍ਹੇ ਦੇ ਮੁੱਖ ਬੁਲਾਰੇ ਕਸ਼ਮੀਰ ਸਿੰਘ ਅਤੇ ਯੂਥ ਵਿੰਗ ਦੇ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ, ਸ਼ਰਨਜੀਤ ਸਿੰਘ ਥਾਬਲਕੇ, ਸੁਖਜੀਤ ਸਿੰਘ ਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਛੇ ਮਾਰਚ ਨੂੰ ਦਿੱਲੀ ਦੇ ਕੇਐੱਮਪੀ ਰੋਡ ’ਤੇ ਚੱਕਾ ਜਾਮ ਕੀਤਾ ਜਾਵੇਗਾ। ਇਸ ਫੈਸਲੇ ਦਾ ਪਤਾ ਲਗਦਿਆਂ ਹੀ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਨੂੰ ਤਿੰਨ ਮਹੀਨਿਆਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਣਾ ਚਾਹੁੰਦੀ ਸਗੋਂ ਅੰਬਾਨੀ ਤੇ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਉਨ੍ਹਾਂ ਨੂੰ ਦੇਣਾ ਚਾਹੁੰਦੀ ਹੈ। ਕਸ਼ਮੀਰ ਸਿੰਘ ਨੇ ਕਿਹਾ ਕਿ ਕਿਸਾਨੀ ਮੋਰਚੇ ’ਚ ਜਿੱਤ ਹਾਸਲ ਕਰਨ ਤੇ ਸਰਕਾਰ ’ਤੇ ਦਬਾਅ ਬਣਾਉਣ ਲਈ ਦਿੱਲੀ ਮੋਰਚਿਆਂ ’ਚ ਪਹਿਲਾਂ ਵਾਂਗ ਹੀ ਭਰਵੀਂ ਹਾਜ਼ਰੀ ਦੀ ਲੋੜ ਹੈ।

ਨੂਰਮਹਿਲ ਨਗਰ ਕੌਂਸਲ ਦੀਆਂ ਚੋਣਾਂ ਵਿਚ ਭਾਜਪਾ ਦਾ ਇਕ ਕੌਂਸਲਰ ਜਿੱਤਣ ’ਤੇ ਟਿੱਪਣੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੌਂਸਲ ਦਾ ਪ੍ਰਧਾਨ ਨਿਯੁਕਤ ਕਰਨ ਲਈ ਜਿਹੜੀ ਵੀ ਰਾਜਨੀਤਕ ਪਾਰਟੀ ਭਾਜਪਾ ਕੌਂਸਲਰ ਦੀ ਹਮਾਇਤ ਲਵੇਗੀ, ਕਿਸਾਨ ਜਥੇਬੰਦੀਆਂ ਜ਼ਿਲ੍ਹੇ ਭਰ ਵਿਚ ਉਨ੍ਹਾਂ ਪਾਰਟੀਆਂ ਦਾ ਵਿਰੋਧ ਕਰਨਗੀਆਂ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਪੰਡੋਰੀ, ਬਲਦੇਵ ਸਿੰਘ ਕੋਟ ਬਾਦਲ ਖਾਂ, ਸੁਖਜੀਤ ਸਿੰਘ ਜੌਹਲ, ਕੁਲਵੰਤ ਸਿੰਘ ਉੱਪਲ ਤੇ ਹੋਰ ਆਗੂ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚਾ ਨੇ ਲਦਪਾਲਵਾਂ ਟੌਲ ਪਲਾਜ਼ੇ ’ਤੇ ਜਾਮ ਲਾਇਆ

ਪਠਾਨਕੋਟ (ਐਨ ਪੀ.ਧਵਨ): ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੇ ਆਗੂਆਂ ਨੇ ਅੱਜ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਪੈਂਦੇ ਟੌਲ ਪਲਾਜ਼ਾ ਲਦਪਾਲਵਾਂ ਵਿੱਚ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿੱਚ ਜਾਮ ਲਗਾਇਆ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ 4 ਮਾਰਚ ਨੂੰ ਕੌਂਤਰਪੁਰ ਪਿੰਡ ਦੇ ਨਾਲ ਲੱਗਦੇ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। 5 ਮਾਰਚ ਨੂੰ ਦਿੱਲੀ ਵਿਖੇ 5 ਘੰਟੇ ਦੇ ਜਾਮ ਵਿੱਚ ਸ਼ਾਮਲ ਹੋਣ ਲਈ ਇੱਕ ਬੱਸ ਭਰ ਕੇ ਦਿੱਲੀ ਭੇਜੀ ਜਾਵੇਗੀ। ਇਸ ਦੇ ਇਲਾਵਾ 8 ਮਾਰਚ ਨੂੰ ਟੌਲ ਪਲਾਜਾ ਲਦਪਾਲਵਾਂ ਵਿਖੇ ਔਰਤ ਦਿਵਸ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਕੇਵਲ ਕਾਲੀਆ, ਜਸਵੰਤ ਸਿੰਘ ਕੋਠੀ ਪ੍ਰੇਮ ਸਿੰਘ, ਬਲਵੰਤ ਸਿੰਘ ਘੋਹ, ਮੁਖਤਿਆਰ ਸਿੰਘ ਮਾਨ ਸਿੰਘਪੁਰ, ਸੱਤਿਆ ਦੇਵ ਸੈਣੀ, ਇਕਬਾਲ ਸਿੰਘ, ਜੋਗਾ ਸਿੰਘ ਸਰਪੰਚ ਗੁਸਾਈਂਪੁਰ, ਸੁਖਦੇਵ ਸਿੰਘ ਸਾਬਕਾ ਸੂਬੇਦਾਰ, ਅਰਜਨ ਸਿੰਘ ਲੱਕੀ, ਸਿਕੰਦਰ ਸਿੰਘ, ਰਾਮ ਸਿੰਘ, ਬਲਜਿੰਦਰ ਸਿੰਘ, ਕੰਸ ਰਾਜ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All