ਪੱਤਰ ਪ੍ਰੇਰਕ
ਭੋਗਪੁਰ, 22 ਸਤੰਬਰ
ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇਲਾਕੇ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਪਿੰਡ ਪੱਧਰ ’ਤੇ ਕਮੇਟੀ ਦੀਆਂ ਇਕਾਈਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਇਕਾਈਆਂ ਬਣਾਉਣ ਤੋਂ ਬਾਅਦ ਕਿਸਾਨ ਆਗੂਆਂ ਨੇ ਪਿੰਡ ਮਾਧੋਪੁਰ ਵਿੱਚ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਦੀ ਅਗਵਾਈ ਹੇਠ ਮੀਟਿੰਗ ਕੀਤੀ, ਜਿਸ ਵਿੱਚ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਉਂਕਾਰ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਪਾਲ ਸਿੰਘ ਨੇ ਸੰਬੋਧਨ ਕੀਤਾ।