ਸ਼ਾਹਕੋਟ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਪੰਜਾਬ) ਬਲਾਕ ਸ਼ਾਹਕੋਟ ਦੀ ਮੀਟਿੰਗ ਸੁਖਵਿੰਦਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮਲਸੀਆਂ ਵਿੱਚ ਕੀਤੀ ਗਈ। ਮੀਟਿੰਗ ਵਿੱਚ ਬਲਵਿੰਦਰ ਸਿੰਘ ਮੁਰੀਦਵਾਲ, ਅੰਮ੍ਰਿਤਪਾਲ ਸਿੰਘ, ਗੌਰਵ ਕੁਮਾਰ ਅਤੇ ਗੁਰਮੁਖ ਸਿੰਘ ਸਿੱਧੂ ਨੇ ਭਾਗ ਲਿਆ। ਮੀਟਿੰਗ ਵਿੱਚ ਵਿਚਾਰ-ਚਰਚਾ ਕਰਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੇ ਹੋਰਾਂ ਬਲਾਕਾਂ ਵਿੱਚ ਮੈਂਬਰਸ਼ਿਪ ਕਰਨ ਦਾ ਫ਼ੈਸਲਾ ਕੀਤਾ ਗਿਆ। ਅਧਿਆਪਕਾਂ ਦੀਆਂ ਮੰਗਾਂ ਸਬੰਧੀ 16 ਅਕਤੂਬਰ ਨੂੰ ਆਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਸੂਬਾਈ ਮੁਜ਼ਾਹਰੇ ਦੀ ਤਿਆਰੀ ਲਈ ਵੱਖ-ਵੱਖ ਕਮੇਟੀਆਂ ਦਾ ਗਠਿਨ ਕਰਕੇ ਸਕੂਲਾਂ ਅਤੇ ਘਰਾਂ ਵਿਚ ਅਧਿਆਪਕਾਂ ਨਾਲ ਸੰਪਰਕ ਕਰਨ ਦਾ ਫ਼ੈਸਲਾ ਕੀਤਾ ਗਿਆ। ਅਧਿਆਪਕ ਆਗੂਆਂ ਨੇ ਕਿਹਾ ਕਿ ਵਜ਼ੀਫਾ ਸਕੀਮਾਂ ਵਾਸਤੇ ਤਿਆਰ ਕਰਵਾਏ ਜਾਣ ਵਾਲੇ ਕਾਗਜ਼ਾਂ ਵਾਸਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਸਮੇਂ ਤੇ ਧਨ ਦੀ ਬਰਬਾਦੀ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਜ਼ੀਫੇ ਦੀ ਰਕਮ ਅਨੁਸਾਰ ਕਾਗਜ਼ੀ ਕਾਰਵਾਈ ਕਰਵਾਈ ਜਾਵੇ। -ਪੱਤਰ ਪ੍ਰੇਰਕ