ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਤੇ ਪਰਿਵਾਰਾਂ ਨੂੰ ਚੈੱਕ ਦਿੱਤੇ

ਸੈਨਿਕ ਸਕੂਲ ਤੇ ਸਰਕਾਰ ਵਿਚਕਾਰ ਮੈਮੋਰੰਡਮ ਆਫ਼ ਐਗਰੀਮੈਂਟ ਜਾਰੀ
ਕਪੂਰਥਲਾ ਸੈਨਿਕ ਵੈਲਫੇਅਰ ਦਫਤਰ ਕਪੂਰਥਲਾ ਵਿਖੇ ਸਾਬਕਾ ਸੈਨਿਕਾਂ ਨੂੰ ਚੈੱਕ ਤਕਸੀਮ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ।
Advertisement

ਜਸਬੀਰ ਸਿੰਘ ਚਾਨਾ

ਕਪੂਰਥਲਾ, 27 ਮਈ

Advertisement

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇੱਥੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ। ਸਥਾਨਕ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕ ਦੇਸ਼ ਦਾ ਮਾਣ ਹੁੰਦੇ ਹਨ ਅਤੇ ਸਾਨੂੰ ਸਭ ਨੂੰ ਇਨ੍ਹਾਂ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸੈਨਿਕ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਬੰਧਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੂੰ ਦੱਸਣ ਤਾਂ ਜੋ ਉਨ੍ਹਾਂ ਦਾ ਮੌਕੇ ਹੱਲ ਕੀਤਾ ਜਾ ਸਕੇ। ਉਨ੍ਹਾਂ ਸਾਬਕਾ ਸੈਨਿਕ ਦੀ ਭਲਾਈ ਲਈ ਸਬੰਧੀ ਉਠਾਏ ਜਾਣ ਵਾਲੇ ਨੁਕਤਿਆਂ ਬਾਰੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿਮਾਹੀ ਮੀਟਿੰਗਾਂ ਕਰਨ ਲਈ ਕਿਹਾ।

ਇਸ ਮੌਕੇ ਡਾਇਰੈਕਟਰ (ਰੱਖਿਆ ਸੇਵਾਵਾਂ ਭਲਾਈ ਪੰਜਾਬ) ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ,‘ਅਸੀਂ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਰਾਜ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ ਲਾਭ ਪਹੁੰਚਾ ਰਹੇ ਹਾਂ।’ ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ’ਚ ਤਕਰੀਬਨ 155 ਅਫ਼ਸਰ, 11540 ਸਾਬਕਾ ਸੈਨਿਕ, 3199 ਵਿਧਵਾਵਾਂ, 47 ਵੀਰ ਨਾਰੀਆਂ ਤੇ 48 ਪੁਰਸਕਾਰ ਵਿਜੇਤਾ ਹਨ। ਇਸ ਮੌਕੇ ਕੈਪਟਨ ਗੁਰਦੀਪ ਸਿੰਘ ਪ੍ਰਧਾਨ ਇੰਡੀਅਨ ਐਕਸ ਸਰਵਿਸਜ਼ ਲੀਗ, ਗੌਰਵ ਤੂਰਾ ਐੱਸ.ਐੱਸ.ਪੀ. ਕਪੂਰਥਲਾ, ਐੱਸ.ਡੀ.ਐੱਮ. ਇਰਵਨ ਕੌਰ, ਐੱਸ.ਪੀ. ਗੁਰਮੀਤ ਕੌਰ, ਵੀਰ ਨਾਰੀਆਂ ਤੇ ਸਾਬਕਾ ਸੈਨਿਕ ਤੇ ਉਨ੍ਹਾਂ ਦੇ ਪਰਿਵਾਰ ਸ਼ਾਮਿਲ ਸਨ।

ਇਸੇ ਦੌਰਾਨ ਮੰਤਰੀ ਵੱਲੋਂ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕੀਤਾ ਗਿਆ ਤੇ ਦੱਸਿਆ ਕਿ ਪੰਜਾਬ ਸਰਕਾਰ ਤੇ ਸੈਨਿਕ ਸਕੂਲ ਵਿਚਕਾਰ ਮੈਮੋਰੰਡਮ ਆਫ਼ ਐਗਰੀਮੈਂਟ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਅਨੁਦਾਨ ਦੇਵੇਗੀ ਤੇ ਇਹ ਮੰਗ ਸਾਲ 2006 ਤੋਂ ਕੀਤੀ ਜਾ ਰਹੀ ਸੀ। ਇਸ ਮੌਕੇ ਪਹਿਲਾ ਰੈਸਟ ਹਾਊਸ ਵਿਖੇ ਪੁਲੀਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ ਗਿਆ।

Advertisement