DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੋਹਿੰਦਰ ਭਗਤ ਨੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇੱਥੇ ਸਰਕਾਰੀ ਆਰਟਸ ਅਤੇ ਸਪੋਰਟ ਕਾਲਜ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ। ਖੇਡ ਪ੍ਰੇਮੀਆਂ, ਅਧਿਕਾਰੀਆਂ ਤੇ ਖਿਡਾਰੀਆਂ ਨੂੰ...

  • fb
  • twitter
  • whatsapp
  • whatsapp
featured-img featured-img
Punjab Horticulture and Defence Services Welfare Minister Mohinder Bhagat today inaugurated district-level competitions under Season 4 of Khedan Watan Punjab Diyan at the Government Arts and Sports College, Jalandhar.A Tribune photograph.
Advertisement

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇੱਥੇ ਸਰਕਾਰੀ ਆਰਟਸ ਅਤੇ ਸਪੋਰਟ ਕਾਲਜ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ। ਖੇਡ ਪ੍ਰੇਮੀਆਂ, ਅਧਿਕਾਰੀਆਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਜ਼ਰੀਏ ’ਤੇ ਚਾਨਣਾ ਪਾਉਂਦਿਆਂ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਆਪ ਖੁਦ ਬਹੁਤ ਵੱਡੇ ਖੇਡ ਪ੍ਰੇਮੀ ਹਨ ਅਤੇ ਉਨ੍ਹਾਂ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਨੂੰ ਪਹਿਲੀ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਭਾਵੇਂ ਉਹ ਫੁੱਟਬਾਲ ਹੋਵੇ, ਵਾਲੀਬਾਲ ਜਾਂ ਹਾਕੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਕ ਖਿਡਾਰੀ ਕਦੇ ਵੀ ਨਸ਼ਿਆਂ ਵਿੱਚ ਨਹੀਂ ਪੈਂਦਾ। ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਪ੍ਰਿੰਸੀਪਲ ਡਾ. ਰਣਦੀਪ ਸਿੰਘ, ਸਪੋਰਟਸ ਵੈਲਫੇਅਰ ਬੋਰਡ ਦੇ ਵਾਈਸ ਚੇਅਰਮੈਨ ਇੰਦਰਪ੍ਰਤੀ ਸਿੰਘ, ਧਿਆਨ ਚੰਦ ਐਵਾਰਡੀ ਸੁਸ਼ੀਲ ਕੋਹਲੀ, ਸੇਵਾ ਮੁਕਤ ਜ਼ਿਲ੍ਹਾ ਖੇਡ ਅਫ਼ਸਰ ਗੁਰਭਗਤ ਸਿੰਘ ਸੰਧੂ ਆਦਿ ਮੌਜੂਦ ਸਨ।

ਹੁਸ਼ਿਆਰਪੁਰ ’ਚ ਖੇਡ ਮੁਕਾਬਲੇ ਸ਼ੁਰੂ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿੱਚ ਕੀਤੀ ਗਈ। ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਹ ਖੇਡਾਂ 5 ਅਕਤੂਬਰ ਤੱਕ ਵੱਖ-ਵੱਖ ਖੇਡ ਸਥਾਨਾਂ ’ਤੇ ਚੱਲਣਗੀਆਂ। ਪਾਵਰ ਲਿਫਟਿੰਗ ਖੇਡ ਦੇ ਮੁਕਾਬਲੇ ਲਾਜਵੰਤੀ ਇੰਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ-17 ਸਾਲ ਲੜਕਿਆਂ ਵਿਚੋਂ ਤਰਮਨਪ੍ਰੀਤ ਸਿੰਘ ਨੇ ਪਹਿਲਾ, ਸ਼ੋਰਿਆ ਵੀਰ ਸਿੰਘ ਨੇ ਦੂਜਾ ਅਤੇ ਸਾਹਿਬ ਸਿੰਘ ਸੂਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹੈਂਡਬਾਲ ਵਿਚ ਅੰਡਰ-14 ਸਾਲ ਲੜਕੀਆਂ ਵਿਚੋਂ ਮੇਘੋਵਾਲ ਗੰਜਿਆ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ (ਲੜਕੀਆਂ) ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisement
Advertisement
×