DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police and BSF ਸਾਂਝੇ ਅਪਰੇਸ਼ਨ ਦੌਰਾਨ 12 ਕਿਲੋ ਤੋਂ ਵੱਧ Heroin ਬਰਾਮਦ

ਖੇਪ ਡਰੋਨ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਆਈ ਹੋਣ ਦਾ ਖ਼ਦਸ਼ਾ

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਬਰਾਮਦ ਹੈਰੋਇਨ ਦੇ ਪੈਕੇਟ।
Advertisement

ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪਿੰਡ ਚਾਹਲ ਦੇ ਬਾਬਾ ਸਾਈਂ ਜੀ ਵਾਲਾ ਇਲਾਕੇ ਵਿੱਚੋਂ 12 ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ 24 ਪੈਕਿੰਗਾਂ ਵਿੱਚ ਮੌਜੂਦ ਸੀ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਖੇਪ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਬੀ ਐੱਸ ਐੱਫ ਨਾਲ ਸਾਂਝੇ ਤੌਰ ’ਤੇ ਪਿੰਡ ਚਾਹਲ ਦੇ ਬਾਬਾ ਸਾਈਂ ਜੀ ਵਾਲਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਖੇਤਾਂ ਵਿੱਚੋਂ ਇੱਕ ਸ਼ੱਕੀ ਪਾਰਸਲ ਬਰਾਮਦ ਹੋਇਆ। ਪਾਰਸਲ ਦੀ ਜਾਂਚ ਕਰਨ ’ਤੇ ਉਸ ਵਿੱਚੋਂ ਹੈਰੋਇਨ ਦੀ ਖੇਪ ਮਿਲੀ, ਜਿਸ ਦਾ ਵਜ਼ਨ 12 ਕਿਲੋ 70 ਗ੍ਰਾਮ ਹੋਇਆ। ਐੱਸ ਐੱਸ ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੇ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿਸ ਨੇ ਮੰਗਵਾਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਖੇਪ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਬੀ ਐੱਸ ਐੱਫ ਨਾਲ ਤਾਲਮੇਲ ਕਰ ਕੇ ਤਲਾਸ਼ੀ ਅਤੇ ਨਿਗਰਾਨੀ ਮੁਹਿੰਮ ਜਾਰੀ ਹੈ। ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਇਸ ਖੇਪ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement
Advertisement
×