DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ’ਚ ਮੌਨਸੂਨ ਦੌਰਾਨ ਲਗਾਏ ਜਾਣਗੇ 3.5 ਲੱਖ ਤੋਂ ਵੱਧ ਬੂਟੇ

ਪੱਤਰ ਪ੍ਰੇਰਕ ਜਲੰਧਰ, 3 ਜੁਲਾਈ ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਜਲੰਧਰ ਪ੍ਰਸ਼ਾਸਨ ਇਸ ਮੌਨਸੂਨ ਵਿੱਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਤਿਆਰ ਹੈ। ਇਸ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ 3.5 ਲੱਖ ਤੋਂ ਵੱਧ ਬੂਟੇ ਲਗਾਉਣਾ ਹੈ। ਡਿਪਟੀ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜਲੰਧਰ, 3 ਜੁਲਾਈ

Advertisement

ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਜਲੰਧਰ ਪ੍ਰਸ਼ਾਸਨ ਇਸ ਮੌਨਸੂਨ ਵਿੱਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਤਿਆਰ ਹੈ। ਇਸ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ 3.5 ਲੱਖ ਤੋਂ ਵੱਧ ਬੂਟੇ ਲਗਾਉਣਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਾਲ ਦੀ ਬੂਟੇ ਲਗਾਉਣ ਦੀ ਮੁਹਿੰਮ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ ਜਿਸ ਵਿੱਚ ਸਰਕਾਰੀ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ ਦੇ ਨਾਲ-ਨਾਲ ਆਮ ਜਨਤਾ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। 15 ਅਗਸਤ, 2025 ਤੱਕ ਮੁਕੰਮਲ ਹੋਣ ਵਾਲੀ ਇਹ ਮੁਹਿੰਮ ਜਲੰਧਰ ਦੇ ਸਾਰੇ ਪਿੰਡਾਂ, ਬਲਾਕਾਂ ਅਤੇ ਸ਼ਹਿਰੀ ਵਾਰਡਾਂ ਨੂੰ ਕਵਰ ਕਰੇਗੀ। ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੌਰਾਨ ਛਾਂਦਾਰ, ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਡਵੀਜ਼ਨਲ ਜੰਗਲਾਤ ਅਫ਼ਸਰ ਜਰਨੈਲ ਸਿੰਘ ਬਾਠ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਮੌਨਸੂਨ ਸੀਜ਼ਨ ਦੌਰਾਨ ਬੂਟਿਆਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਭਰ ਵਿੱਚ ਕਈ ਨਰਸਰੀਆਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਇਸ ਮੁਹਿੰਮ ਲਈ ਜਿੱਥੇ ਬੂਟੇ ਮੁਫ਼ਤ ਮਿਲਣਗੇ, ਉੱਥੇ ਆਮ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਲੋਕ ਸਬਸਿਡੀ ਵਾਲੀਆਂ ਦਰਾਂ 'ਤੇ ਬੂਟੇ ਪ੍ਰਾਪਤ ਕਰ ਸਕਦੇ ਹਨ।

Advertisement
×