ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੌਮੀ ਲੋਕ ਅਦਾਲਤ ’ਚ 77 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਬੇੜਾ

45 ਕਰੋੜ ਤੋਂ ਵੱਧ ਦੇ ਐਵਾਰਡ ਪਾਸ; ਜਲੰਧਰ ਵਿੱਚ 25 ਬੈਂਚਾਂ ਨੇ ਕੀਤੀ ਸੁਣਵਾਈ
ਕਪੂਰਥਲਾ ਵਿੱਚ ਲਾਈ ਗਈ ਕੌਮੀ ਲੋਕ ਅਦਾਲਤ ਦੀ ਝਲਕ।
Advertisement

ਹਤਿੰਦਰ ਮਹਿਤਾ

ਜਲੰਧਰ, 24 ਮਈ

Advertisement

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਨਿਰਭਉ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ 77728 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 45 ਕਰੋੜ 50 ਲੱਖ 81 ਹਜ਼ਾਰ ਦੇ ਅਵਾਰਡ ਪਾਸ ਕੀਤੇ ਗਏ। ਲੋਕ ਅਦਾਲਤ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਮੋਟਰ ਦੁਰਘਟਨਾ ਕਲੇਮ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜ਼ੀਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਇਸ ਕੌਮੀ ਲੋਕ ਅਦਾਲਤ ਲਈ ਜਲੰਧਰ, ਨਕੋਦਰ ਅਤੇ ਫਿਲੌਰ ਦੀਆਂ ਕਚਹਿਰੀਆਂ ਵਿੱਚ 25 ਬੈਂਚਾਂ ਦਾ ਗਠਨ ਕੀਤਾ ਗਿਆ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕੁੱਲ 78713 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 77728 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 45 ਕਰੋੜ 50 ਲੱਖ 81 ਹਜ਼ਾਰ ਕੀਮਤ ਦੇ ਅਵਾਰਡ ਪਾਸ ਕੀਤੇ ਗਏ।

ਪਠਾਨਕੋਟ (ਐੱਨਪੀ ਧਵਨ): ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 9 ਬੈਂਚ ਲਗਾਏ ਗਏ ਸਨ। ਕੁੱਲ 10028 ਕੇਸ ਪੇਸ਼ ਕੀਤੇ ਗਏ। ਜਿੰਨ੍ਹਾਂ ਵਿੱਚੋਂ 9181 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਵਾਇਆ ਗਿਆ ਅਤੇ 2,9144097 ਰੁਪਏ ਦੇ ਐਵਾਰਡ ਪਾਸ ਕੀਤੇ ਗਏ।

ਕਪੂਰਥਲਾ (ਜਸਬੀਰ ਸਿੰਘ ਚਾਨਾ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਤੇ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਅਗਵਾਈ ਹੇਠ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਸਬੰਧੀ ਜ਼ਿਲ੍ਹਾ ਕਚਿਹਰੀ ਕਪੂਰਥਲਾ ਵਿੱਚ ਸੱਤ, ਸਬ-ਡਿਵੀਜ਼ਨ ਫਗਵਾੜਾ ਵਿੱਚ ਚਾਰ, ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਤੇ ਭੁੱਲਥ ਵਿੱਚ ਇੱਕ-ਇੱਥ ਬੈਂਚ ਤੇ ਰੈਵੇਨਿਊ ਦੇ ਚਾਰ ਬੈਂਚ ਲਗਾਏ ਗਏ। ਇਸ 11428 ਕੇਸਾਂ ਵਿੱਚੋਂ 9272 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਲਗਪਗ 9,54,86,169 ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਸੈਟਲ ਕੀਤੀ ਗਈ।

ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਲਗਾਈ ਕੌਮੀ ਲੋਕ ਅਦਾਲਤ ਵਿੱਚ 9253 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ| ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਨੇ ਦੱਸਿਆ ਕਿ ਲੋਕ ਅਦਾਲਤ ਦੇ ਤਰਨ ਤਾਰਨ ਵਿੱਚ ਪੰਜ, ਪੱਟੀ ਵਿੱਚ ਦੋ ਅਤੇ ਖਡੂਰ ਸਾਹਿਬ ਵਿੱਚ ਇਕ ਕੁੱਲ 8 ਬੈਚ ਬਣਾਏ ਗਏ। ਇਸ ਮੌਕੇ ਕੁੱਲ 10,207 ਕੇਸਾਂ ਵਿਚੋਂ 9253 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

 

19 ਹਜ਼ਾਰ ਤੋਂ ਵੱੱਧ ਮਾਮਲਿਆਂ ਦਾ ਨਿਪਟਾਰਾ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਜ਼ਿਲ੍ਹੇ ਵਿਚ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਲਗਾਈ ਗਈ ਜੋ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਅਗਵਾਈ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 19 ਬੈਂਚ ਬਣਾਏ ਗਏ, ਜਿਸ ਵਿਚ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟ ਵਿਚ 8 ਬੈਂਚ, ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਚ 2-2 ਬੈਂਚ ਅਤੇ ਮਾਲ ਕੋਰਟ ਵਿਚ 5 ਬੈਂਚਾਂ ਦਾ ਗਠਨ ਕੀਤਾ ਗਿਆ। ਲੋਕ ਅਦਾਲਤ ਵਿਚ 23,658 ਮਾਮਲਿਆਂ ਦੀ ਸੁਣਵਾਈ ਹੋਈ ਅਤੇ 19,436 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ, ਨਾਲ ਹੀ ਧਿਰਾਂ ਦੇ ਕੁੱਲ 8,870,264,341 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

Advertisement