DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਦੀ ਜ਼ਮੀਨੀ ਹਕੀਕਤ ਬਿਆਨਦੇ ਨੇ ਮਾਵਾਂ ਦੇ ਵੈਣ: ਸਾਂਪਲਾ

‘ਆਪ’ ਸਰਕਾਰ ਨੇ ਰੰਗਲੇ ਪੰਜਾਬ ਨੂੰ ਨਸ਼ਿਆਂ ਵਾਲਾ ਪੰਜਾਬ ਬਣਾਇਆ: ਅਸੀਮ ਗੋਇਲ

  • fb
  • twitter
  • whatsapp
  • whatsapp
featured-img featured-img
ਪੀੜਤ ਔਰਤ ਮਨਜੀਤ ਕੌਰ ਨੂੰ ਹੌਸਲਾ ਦਿੰਦੇ ਹੋਏ ਭਾਜਪਾ ਆਗੂ ਵਿਜੇ ਸਾਂਪਲਾ, ਅਸੀਮ ਗੋਇਲ ਅਤੇ ਹੋਰ।
Advertisement

ਪੰਜਾਬ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਭਗਵੰਤ ਮਾਨ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਸਬੰੰਧੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਅੰਕੜਿਆਂ ਨਾਲੋਂ ਪੰਜਾਬ ਦੀਆਂ ਮਾਵਾਂ ਦੇ ਵੈਣ ਜ਼ਮੀਨੀ ਹਕੀਕਤ ਬਿਆਨ ਕਰਦੇ ਹਨ। ਸਾਂਪਲਾ ਨੇ ਸੁਲਤਾਨਪੁਰ ਲੋਧੀ ਦੀ ਬੀਬੀ ਮਨਜੀਤ ਕੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਆਪਣੇ ਪੰਜ ਜਵਾਨ ਪੁੱਤਰ ਗੁਆ ਚੁੱਕੀ ਮਾਂ ਦਾ ਦਰਦ ਕਿਸੇ ਸਰਕਾਰੀ ਅੰਕੜੇ ਨਾਲ ਨਹੀਂ ਮਾਪਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਨਸ਼ਿਆਂ ਦੀ ਵਿਕਰੀ ਅਤੇ ਕਥਿਤ ਹੋਮ ਡਿਲਿਵਰੀ ਸਬੰਧੀ ਸ਼ਿਕਾਇਤਾਂ ਅਜੇ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਗ੍ਰਿਫ਼ਤਾਰੀਆਂ ਦੇ ਅੰਕੜੇ ਦੱਸਣ ਦੀ ਬਜਾਏ ਨਸ਼ੇ ਦੀ ਸਪਲਾਈ ਚੇਨ ਅਤੇ ਵੱਡੇ ਤਸਕਰਾਂ ਖ਼ਿਲਾਫ਼ ਕਾਰਵਾਈ ਜ਼ਰੂਰੀ ਹੈ।

ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਨਸ਼ਿਆਂ ਨਾਲ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ‘ਝਾੜੂ ਦਾ ਤੀਲਾ-ਤੀਲਾ ਖਿਲਾਰਨ’ ਦਾ ਸਮਾਂ ਹੈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਨੂੰ ਇਕਜੁੱਟ ਹੋਣਾ ਪਵੇਗਾ।

Advertisement

Advertisement
Advertisement
×