Motorcycle ਦੀ ਟਰਾਲੀ ਨਾਲ ਟੱਕਰ, ਨੌਜਵਾਨ ਦੀ ਮੌਤ
ਇੱਥੇ ਸ਼ਹਿਰ ਦੇ ਚਹੇੜੂ ਇਲਾਕੇ ਨੇੜੇ ਦਰਦਨਾਕ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਜੈ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਰਵੀ ਕੁਮਾਰ ਨਾਲ ਲਾਅ ਗੇਟ ਵੱਲ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ...
Advertisement
ਇੱਥੇ ਸ਼ਹਿਰ ਦੇ ਚਹੇੜੂ ਇਲਾਕੇ ਨੇੜੇ ਦਰਦਨਾਕ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਜੈ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਰਵੀ ਕੁਮਾਰ ਨਾਲ ਲਾਅ ਗੇਟ ਵੱਲ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦੀ ਟਰਾਲੀ ਨਾਲ ਟੱਕਰ ਹੋ ਗਈ। ਉਸ ਦੇ ਦੱਸਣ ਮੁਤਾਬਕ ਟੱਕਰ ਦੌਰਾਨ ਰਵੀ ਕੁਮਾਰ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਅਜੈ ਕੁਮਾਰ ਆਪਣੇ ਜ਼ਖਮੀ ਸਾਥੀ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਲੈ ਕੇ ਆਇਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਪੂਰੀ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Advertisement
Advertisement
×

