ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਟਰਸਾਈਕਲ ਰੈਲੀਆਂ : The Tribune India

ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਟਰਸਾਈਕਲ ਰੈਲੀਆਂ

ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਟਰਸਾਈਕਲ ਰੈਲੀਆਂ

ਬਲਾਚੌਰ ਵਿੱਚ ਮੋਟਰ ਸਾਈਕਲ ਰੈਲੀ ਕੱਢਦੇ ਹੋਏ ਕਿਸਾਨ।

ਗੁਰਦੇਵ ਸਿੰਘ ਗਹੂੰਣ 

ਬਲਾਚੌਰ, 8 ਅਗਸਤ

ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਵੱਲੋਂ ਨਵਾਂ ਸ਼ਹਿਰ ਤੋਂ ਬਲਾਚੌਰ ਤੱਕ ਮੋਟਰ ਸਾਈਕਲ ਰੈਲੀ ਕੀਤੀ ਗਈ। ਰੈਲੀ ਵਿੱਚ ਜੁੜੇ ਕਿਸਾਨਾਂ ਨੂੰ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਆਦਿ ਆਗੂਆਂ ਨੇ ਸੰਬੋਧਨ ਕੀਤਾ। ਅੱਜ ਜ਼ਿਲ੍ਹੇ ਭਰ ਦੇ ਵਿਧਾਇਕਾਂ ਨਛੱਤਰ ਪਾਲ, ਸੁਖਵਿੰਦਰ ਕੁਮਾਰ ਸੁੱਖੀ ਅਤੇ ਸ਼੍ਰੀਮਤੀ ਸੰਤੋਸ਼ ਕਟਾਰੀਆ ਨੂੰ ਮੰਗ ਪੱਤਰ ਦੇ ਕੇ ਪੰਜਾਬ ਦੇ ਖੇਤੀ ਨਾਲ ਸਬੰਧਤ ਮੁੱਦਿਆਂ ਤੋਂ ਜਾਣੂੰ ਕਰਵਾਇਆ ਗਿਆ। 

ਨਵਾਂ ਸ਼ਹਿਰ (ਲਾਜਵੰਤ ਸਿੰਘ): ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਇਕਾਈ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਮਾਰਚ ਨੂੰ ਦਾਣਾ ਮੰਡੀ ਨਵਾਂਸ਼ਹਿਰ ਵਿੱਚ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ, ਸੁਰਿੰਦਰ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਆਖਿਆ ਕਿ ਸੂਬੇ ਨੂੰ ਝੋਨੇ ਅਤੇ ਕਣਕ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਹਰੇ ਇਨਕਲਾਬ ਵਾਲੇ ਮਾਡਲ ਦੀ ਥਾਂ ਨਵਾਂ ਲੋਕ ਪੱਖੀ ਮਾਡਲ ਸਰਕਾਰ ਵੱਲੋਂ ਲਿਆਂਦਾ ਜਾਵੇ। 

ਕੈਬਨਿਟ ਮੰਤਰੀ ਦੇ ਘਰ ਅੱਗੇ ਮੰਗ ਪੱਤਰ ਚਿਪਕਾਇਆ

ਪਠਾਨਕੋਟ (ਐੱਨਪੀ ਧਵਨ): ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡਾਂ ਵਿੱਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਉਪਰ ਲੋਕਾਂ ਨੂੰ ਲਾਮਬੰਦ ਕਰਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਆਗੂ ਉਤਮ ਚੰਦ, ਗੁਰਬਚਨ ਸਿੰਘ ਅਤੇ ਸੂਰਤ ਸਿੰਘ ਅੰਤੋਰ ਦੀ ਪਿੰਡਾਂ ਵਿੱਚ ਸਕੂਟਰ, ਮੋਟਰਸਾਈਕਲ ਮਾਰਚ ਕੀਤਾ ਗਿਆ। ਇਹ ਮਾਰਚ ਹਲਕਾ ਭੋਆ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਿਹਾਇਸ਼ ਤੇ ਪੁੱਜਿਆ। ਜਿੱਥੇ ਮੰਤਰੀ ਦੇ ਘਰ ਵਿੱਚ ਨਾ ਹੋਣ ਕਾਰਨ ਆਗੂਆਂ ਨੇ ਮੰਗ ਪੱਤਰ ਉਨ੍ਹਾਂ ਦੇ ਘਰ ਮੂਹਰੇ ਚਿਪਕਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All