DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MP Chabbewal: ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਹੁਕਮ

ਲੋਕ ਸਭਾ ਮੈਂਬਰ ਚੱਬੇਵਾਲ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਹੋਰ।
Advertisement

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇੱਥੇ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਹਦਾਇਤਾਂ ਦਿੱਤੀਆਂ। ਮੀਟਿੰਗ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਰਾਮਪਾਲ ਉੱਪਲ, ਡੀ ਸੀ ਅਕਾਸ਼ ਬਾਂਸਲ, ਐੱਸ ਐੱਸ ਪੀ ਗੌਰਵ ਤੂਰਾ ਅਤੇ ਏ ਡੀ ਸੀ ਰਣਦੀਪ ਸਿੰਘ ਹੀਰ ਹਾਜ਼ਰ ਸਨ। ਡਾ. ਚੱਬੇਵਾਲ ਨੇ ਡੀ ਸੀ ਅਕਾਸ਼ ਬਾਂਸਲ ਨੂੰ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣਾਉਣ ਲਈ ਕਿਹਾ, ਜੋ ਮੁਕੰਮਲ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾਂਚ ਕਰ ਕੇ ਪ੍ਰਗਤੀ, ਗੁਣਵੱਤਾ ਅਤੇ ਰੁਕਾਵਟਾਂ ਸਬੰਧੀ ਰਿਪੋਰਟ ਦੇਵੇਗੀ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਗਲੀਆਂ-ਨਾਲੀਆਂ, ਸੜਕਾਂ ਚੌੜੀਆਂ ਕਰਨ, ਸਟਰੀਟ ਲਾਈਟਾਂ, ਛੱਪੜਾਂ, ਆਂਗਣਵਾੜੀ ਕੇਂਦਰਾਂ, ਹੈਲਥ ਐਂਡ ਵੈਲਨੈੱਸ ਸੈਂਟਰਾਂ ਅਤੇ ਓਪਨ ਜਿਮਾਂ ਦੇ ਕੰਮ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ ਐੱਸ ਪੀ ਸੀ ਐੱਲ, ਐੱਨ ਐੱਚ ਏ ਆਈ, ਸਿੱਖਿਆ ਅਤੇ ਸਿਹਤ ਵਿਭਾਗਾਂ ਵਿਚਕਾਰ ਵਧੀਆ ਤਾਲਮੇਲ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚੁਣੇ ਨੁਮਾਇੰਦਿਆਂ ਅਤੇ ਸਥਾਨਕ ਵਸਨੀਕਾਂ ਨਾਲ ਤਾਲਮੇਲ ਰੱਖ ਕੇ ਜ਼ਮੀਨੀ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ 15 ਦਿਨਾਂ ਵਿੱਚ ਛੇ ਨਵੇਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਦਕਿ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੰਮ ਅੰਤਿਮ ਪੜਾਅ ’ਤੇ ਹੈ। ਉਨ੍ਹਾਂ ਐੱਨ ਐੱਚ ਏ ਆਈ ਦੇ ਜਲੰਧਰ-ਲੁਧਿਆਣਾ ਡਿਵੀਜ਼ਨਾਂ ਨੂੰ ਹਾਈਵੇਅ ’ਤੇ ਸਟਰੀਟ ਲਾਈਟਾਂ ਚਾਲੂ ਰੱਖਣ ਅਤੇ ਸਰਵਿਸ ਲੇਨਾਂ ਦਾ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਦਾ ਉਦੇਸ਼ ਲੋਕਾਂ ਨੂੰ ਸਮੇਂ ਸਿਰ ਲਾਭ ਪਹੁੰਚਾਉਣਾ ਹੈ।

Advertisement
Advertisement
×