DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Balachour ਵਿੱਚ MP Kang ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਪਿੰਡ ਵਾਸੀਆਂ ਦੇ ਸਪੁਰਦ ਕੀਤਾ। ਇਸ ਮੌਕੇ...

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ।
Advertisement

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਪਿੰਡ ਵਾਸੀਆਂ ਦੇ ਸਪੁਰਦ ਕੀਤਾ।

ਇਸ ਮੌਕੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖ਼ਰਚ ਕਰ ਕੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਪੱਧਰ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਐੱਮ ਪੀ ਲੈਡ ਫੰਡ ਤਹਿਤ ਲੱਖਾਂ ਰੁਪਏ ਦੀ ਲਾਗਤ ਨਾਲ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਫਤਹਿਪੁਰ ਅਤੇ ਲੰਬੂਆਂ ਵਿੱਚ ਇਨਡੋਰ ਜਿੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਐੱਨ ਪੀ ਟੱਪਰੀਆਂ ਵਿੱਚ ਖੇਡ ਸਟੇਡੀਅਮ ਦਾ ਉਦਘਾਟਨ ਵੀ ਕੀਤਾ ਗਿਆ। ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਤਾਰ ਕਰਦਿਆਂ ਉਨ੍ਹਾਂ ਪਿੰਡ ਰਾਮਗੜ੍ਹ, ਜਿਉਵਾਲ, ਕਾਠਗੜ੍ਹ, ਗੁਲਪੁਰ ਅਤੇ ਰੱਕਰਾਂ ਢਾਹਾਂ ਵਿੱਚ ਵਾਟਰ ਟੈਂਕਰਾਂ ਦੀ ਸਹੂਲਤ ਲੋਕਾਂ ਨੂੰ ਸਮਰਪਿਤ ਕੀਤੀ। ਇਸ ਤੋਂ ਇਲਾਵਾ ਪਿੰਡ ਮਾਲੇਵਾਲ ਕੰਢੀ ਦੇ ਵਸਨੀਕਾਂ ਲਈ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਅਤੇ ਪਿੰਡ ਖਾਨਪੁਰ ਕੁਲੇਵਾਲ ਵਿੱਚ ਸ਼ਮਸ਼ਾਨਘਾਟ ਨੂੰ ਜਾਂਦੀ ਗਲੀ ਦਾ ਉਦਘਾਟਨ ਵੀ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਅਸ਼ੋਕ ਕਟਾਰੀਆ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Advertisement

Advertisement
×