ਨਗਰ ਨਿਗਮ ਵੱਲੋਂ ਯੈਲੋ ਲਾਈਨ ਪ੍ਰਾਜੈਕਟ ਦੀ ਸ਼ੁਰੂਆਤ
ਟ੍ਰੈਫਿਕ ਸਮੱਸਿਆ ਤੇ ਸਡ਼ਕਾਂ ’ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚੁੱਕਿਆ ਕਦਮ
Advertisement
ਸ਼ਹਿਰ ’ਚ ਵਿਗੜੀ ਟ੍ਰੈਫ਼ਿਕ, ਸਰਕਾਰੀ ਜ਼ਮੀਨਾਂ ਤੇ ਸੜਕਾਂ ’ਤੇ ਗ਼ੈਰ ਕਾਨੂੰਨੀ ਕਬਜ਼ਿਆਂ ਨੂੰ ਰੋਕਣ ਲਈ ਨਗਰ ਨਿਗਮ ਵਲੋਂ ‘ਯੈਲੋ ਲਾਈਨ ਪ੍ਰਾਜੈਕਟ’ ਸ਼ੁਰੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੈਲੋ ਲਾਈਨ ਪ੍ਰਾਜੈਕਟ ਜਨਤਕ ਥਾਵਾਂ ’ਤੇ ਅਨੁਸ਼ਾਸਨ ਬਣਾਈ ਰੱਖਣ ਤੇ ਸਰਕਾਰੀ ਜ਼ਮੀਨਾਂ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਪਹਿਲ ਹੈ।
ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਤੇ ਵਪਾਰਕ ਅਦਾਰਿਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਦੁਕਾਨ ਦੀਆਂ ਸੀਮਾਵਾਂ ਦੇ ਅੰਦਰ ਰਹਿਣ ਤੇ ਯੈਲੋ ਲਾਈਨਾਂ ਨੂੰ ਪਾਰ ਨਾ ਕਰਨ। ਇਸ ਸੀਮਾ ਤੋਂ ਪਰੇ ਕੋਈ ਵੀ ਗ਼ੈਰ-ਕਾਨੂੰਨੀ ਕਬਜ਼ਾ ਬਿਨ੍ਹਾਂ ਨੋਟਿਸ ਦੇ ਹਟਾ ਦਿੱਤਾ ਜਾਵੇਗਾ। ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਯੈਲੋ ਲਾਈਨ ਸੀਮਾਵਾਂ ਦੀ ਸਖਤੀ ਨਾਲ ਪਾਲਣਾ ਕਰਨ, ਕਿਸੇ ਵੀ ਤਰ੍ਹਾਂ ਦੇ ਨਜਾਇਜ ਕਬਜ਼ੇ ਤੋਂ ਬਚਣ ਤੇ ਇਸ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦੀ ਅਪੀਲ ਕੀਤੀ।
Advertisement
Advertisement
Advertisement
×

