ਫਗਵਾੜਾ ’ਚ ਨਗਰ ਨਿਗਮ ਨੇ ਕਬਜ਼ੇ ਹਟਾਏ
ਜਸਬੀਰ ਸਿੰਘ ਚਾਨਾ ਫਗਵਾੜਾ, 4 ਜੁਲਾਈ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਸੜਕ ਦੇ ਕੰਢਿਆਂ ਤੱਕ ਕੀਤੇ ਹੋਏ ਕਬਜ਼ਿਆਂ ਨੂੰ ਹਟਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਹਰਗੋਬਿੰਦ ਨਗਰ ਵਿੱਚੋਂ ਕਬਜ਼ਿਆਂ ਨੂੰ ਹਟਾਇਆ ਗਿਆ। ਇਸ...
Advertisement
ਜਸਬੀਰ ਸਿੰਘ ਚਾਨਾ
ਫਗਵਾੜਾ, 4 ਜੁਲਾਈ
Advertisement
ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਸੜਕ ਦੇ ਕੰਢਿਆਂ ਤੱਕ ਕੀਤੇ ਹੋਏ ਕਬਜ਼ਿਆਂ ਨੂੰ ਹਟਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਹਰਗੋਬਿੰਦ ਨਗਰ ਵਿੱਚੋਂ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਟੀਮ ਵੱਲੋਂ ਕਈ ਥਾਵਾਂ ਤੋਂ ਸਾਮਾਨ ਵੀ ਜ਼ਬਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੇਵਕ ਰਾਮ ਨੇ ਦੱਸਿਆ ਕਿ ਨਿਗਮ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਹਰਗੋਬਿੰਦ ਨਗਰ ਵਿੱਚੋਂ ਰੇਹੜੀਆਂ ਵਾਲਿਆਂ ਵੱਲੋਂ ਸੜਕਾਂ ’ਤੇ ਕਬਜ਼ੇ ਕੀਤੇ ਹੋਏ ਸਨ। ਇਸ ਦੌਰਾਨ ਟੀਮ ਨੇ ਕਬਜ਼ਿਆਂ ਨੂੰ ਹਟਾਇਆ ਅਤੇ ਕਈਆਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਰੱਖਣ ਤਾਂ ਜੋ ਆਵਾਜਾਈ ਵਿੱਚ ਅੜਿੱਕਾ ਨਾ ਪਵੇ ਅਤੇ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਸ਼ਹਿਰ ’ਚ ਜਲਦੀ ਹੀ ਯੈਲੋ ਲਾਈਨ ਲਗਵਾਉਣ ਦਾ ਕੰਮ ਵੀ ਸ਼ੁਰੂ ਹੋਵੇਗਾ।
Advertisement