ਨਗਰ ਨਿਗਮ ਨੇ ਨਾਜਾਇਜ਼ ਕਬਜ਼ੇ ਹਟਵਾਏ
ਕਈ ਦੁਕਾਨਦਾਰਾਂ ਨੂੰ ਨੋਟਿਸ ਜਾਰੀ
Advertisement
ਨਗਰ ਨਿਗਮ ਦੀ ਟੀਮ ਨੇ ਅੱਜ ਸ਼ਹਿਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਵੱਖ ਵੱਖ ਥਾਵਾਂ ਤੋਂ ਸਾਮਾਨ ਹਟਵਾਇਆ। ਇਹ ਕਾਰਵਾਈ ਹੁਸ਼ਿਆਰਪੁਰ ਰੋਡ, ਮੱਛੀ ਮਾਰਕੀਟ, ਸਰਾਏ ਰੋਡ ਤੇ ਸਿਨੇਮਾ ਰੋਡ ਸਮੇਤ ਕਈ ਇਲਾਕਿਆਂ ’ਚ ਕੀਤੀ ਗਈ। ਇਸ ਦੇ ਨਾਲ ਹੀ ਕਈ ਦੁਕਾਨਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ।
ਮੌਕੇ ’ਤੇ ਪਹੁੰਚੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਸਾਮਾਨ ਖੁਦ ਹਟਾ ਲੈਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੈਅ ਸਮੇਂ ਅੰਦਰ ਕਬਜ਼ੇ ਨਾ ਹਟਾਏ ਗਏ ਤਾਂ ਨਗਰ ਨਿਗਮ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਸ਼ਹਿਰ ਨੂੰ ਸਾਫ਼-ਸੁਥਰਾ, ਸੁਚਾਰੂ ਤੇ ਬਿਨਾਂ ਰੁਕਾਵਟ ਆਵਾਜਾਈ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ ਤੇ ਫੁੱਟਪਾਥਾਂ ਦਾ ਗਲਤ ਤਰੀਕੇ ਨਾਲ ਇਸਤੇਮਾਲ ਨਾ ਕਰਨ ਤੇ ਸਹਿਯੋਗ ਦੇਣ।
Advertisement
Advertisement
