ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਵਾਏ
ਫਗਵਾੜਾ: ਸ਼ਹਿਰ ’ਚ ਦੁਕਾਨਦਾਰਾਂ ਵੱਲੋਂ ਸੜਕਾਂ ਕੰਢੇ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕਰ ਕੇ ਸਾਮਾਨ ਨੂੰ ਜ਼ਬਤ ਕੀਤਾ ਗਿਆ ਤੇ ਕਈ ਦੁਕਾਨਾਦਾਰ ਨੂੰ ਚਿਤਾਵਨੀ ਦਿੱਤੀ ਗਈ। ਅੱਜ ਨਿਗਮ ਦੀ ਟੀਮ...
Advertisement
ਫਗਵਾੜਾ: ਸ਼ਹਿਰ ’ਚ ਦੁਕਾਨਦਾਰਾਂ ਵੱਲੋਂ ਸੜਕਾਂ ਕੰਢੇ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕਰ ਕੇ ਸਾਮਾਨ ਨੂੰ ਜ਼ਬਤ ਕੀਤਾ ਗਿਆ ਤੇ ਕਈ ਦੁਕਾਨਾਦਾਰ ਨੂੰ ਚਿਤਾਵਨੀ ਦਿੱਤੀ ਗਈ। ਅੱਜ ਨਿਗਮ ਦੀ ਟੀਮ ਸੈਨੇਟਰੀ ਇੰਸਪੈਕਟਰ ਸੇਵਕ ਰਾਮ ਤੇ ਦੀਪਕ ਦੀ ਅਗਵਾਈ ਹੇਠ ਰੇਲਵੇ ਰੋਡ, ਸਤਨਾਮਪੁਰਾ, ਸੈਂਟਰਲ ਟਾਊਨ ਦੇ ਖੇਤਰ ’ਚ ਗਈ ਜਿੱਥੇ ਉਨ੍ਹਾਂ ਦੁਕਾਨਾਂ ਦੇ ਬਾਹਰ ਪਏ ਸਾਮਾਨ ਨੂੰ ਜ਼ਬਤ ਕੀਤਾ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਮਾਨ ਆਪਣੀ ਹੱਦ ’ਚ ਰੱਖਣ। ਉਨ੍ਹਾਂ ਕਿਹਾ ਕਿ ਟਰੈਫ਼ਿਕ ’ਚ ਵਿਘਨ ਪਾਉਣ ਵਾਲੇ ਕਈ ਵੀ ਵਿਅਕਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement