ਮਿਊਂਸਿਪਲ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ
ਮਿਊਂਸਿਪਲ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਮੀਟਿੰਗ ਕਰਕੇ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੁਝ ਫੰਡ ਇਕੱਠਾ ਵੀ...
Advertisement
ਮਿਊਂਸਿਪਲ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਮੀਟਿੰਗ ਕਰਕੇ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੁਝ ਫੰਡ ਇਕੱਠਾ ਵੀ ਕੀਤਾ ਗਿਆ ਅਤੇ ਹੋਰ ਫੰਡ ਇਕੱਠਾ ਕਰਨ ਦੀ ਮੁਹਿੰਮ ਚਲਾਉਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਪਿਛਲੇ ਸਾਢੇ ਪੰਜ ਸਾਲਾਂ ਦੇ ਬਕਾਏ ਦੇਣ, ਪੈਨਸ਼ਨ 2.59 ਫੈਕਟਰ ਅਨੁਸਾਰ ਸੋਧ ਕੇ ਰਿਵਾਈਜ਼ ਕਰਨ, ਡੀ ਏ ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਟਾਲਾ ਵੱਟਦੀ ਆ ਰਹੀ ਹੈ, ਜਿਸ ਕਾਰਨ ਉਹ ਜਲਦ ਹੀ ਇਨ੍ਹਾਂ ਨੂੰ ਮੰਨਵਾਉਣ ਲਈ ਮੀਟਿੰਗ ਕਰਕੇ ਸੰਘਰਸ਼ ਪ੍ਰੋਗਰਾਮ ਉਲੀਕਣਗੇ।
Advertisement
Advertisement