ਨਿਗਮ ਟੀਮ ਨੇ ਸੜਕਾਂ ਤੋਂ ਕਬਜ਼ੇ ਹਟਾਏ
ਨਗਰ ਨਿਗਮ ਦੀ ਟੀਮ ਨੇ ਅੱਜ ਬਾਜ਼ਾਰਾਂ ਦਾ ਦੌਰਾ ਕਰਕੇ ਸੜਕਾਂ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਇਸ ਦੌਰਾਨ ਕਈਆਂ ਨੂੰ ਚਿਤਾਵਨੀ ਦਿੱਤੀ ਗਈ ਜਦਕਿ ਕੁਝ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ। ਇੰਸਪੈਕਟਰ ਦੀਪਕ ਨੇ ਦੱਸਿਆ...
Advertisement
ਨਗਰ ਨਿਗਮ ਦੀ ਟੀਮ ਨੇ ਅੱਜ ਬਾਜ਼ਾਰਾਂ ਦਾ ਦੌਰਾ ਕਰਕੇ ਸੜਕਾਂ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਇਸ ਦੌਰਾਨ ਕਈਆਂ ਨੂੰ ਚਿਤਾਵਨੀ ਦਿੱਤੀ ਗਈ ਜਦਕਿ ਕੁਝ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ। ਇੰਸਪੈਕਟਰ ਦੀਪਕ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਬਾਜ਼ਾਰ ਵਿੱਚ ਉਨ੍ਹਾਂ ਦੀ ਜਾਇਦਾਦ ਦੇ ਬਾਹਰ ਕਿਸੇ ਨੇ ਰੇਹੜੀ ਲਗਾ ਕੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਸ਼ਿਕਾਇਤ ਦੇ ਆਧਾਰ ’ਤੇ ਨਾਜਾਇਜ਼ ਕਬਜ਼ਾ ਹਟਾਉਣ ਦੀ ਕਾਰਵਾਈ ਕੀਤੀ ਗਈ।
ਇੰਸਪੈਕਟਰ ਦੀਪਕ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਕਿਸੇ ਨੂੰ ਵੀ ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬਾਜ਼ਾਰਾਂ ਵਿੱਚ ਰੋਡ ’ਤੇ ਸਾਮਾਨ ਨਾ ਰੱਖਣ ਤਾਂ ਜੋ ਆਵਾਜਾਈ ਵਿੱਚ ਰੁਕਾਵਟ ਨਾ ਪਵੇ ਅਤੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅਗਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
Advertisement
Advertisement
Advertisement
×

