ਔਰਤ ਦੀ ਮੌਤ ਮਾਮਲੇ ’ਚ ਕਤਲ ਦਾ ਕੇਸ ਦਰਜ
ਲੋਹੀਆਂ ਖਾਸ-ਮਖੂ ਰੋਡ ’ਤੇ ਸੜਕ ਹਾਦਸੇ ’ਚ ਹੋਈ ਔਰਤ ਦੀ ਮੌਤ ਮਾਮਲੇ ’ਚ ਡੀਐੱਸਪੀ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਲੋਹੀਆਂ-ਮਖੂ ਰੋਡ ’ਤੇ ਹਰਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਦੀ ਮੌਤ ਹੋਈ ਸੀ। ਉਨ੍ਹਾਂ ਕਿਹਾ...
Advertisement
ਲੋਹੀਆਂ ਖਾਸ-ਮਖੂ ਰੋਡ ’ਤੇ ਸੜਕ ਹਾਦਸੇ ’ਚ ਹੋਈ ਔਰਤ ਦੀ ਮੌਤ ਮਾਮਲੇ ’ਚ ਡੀਐੱਸਪੀ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਲੋਹੀਆਂ-ਮਖੂ ਰੋਡ ’ਤੇ ਹਰਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਦੀ ਮੌਤ ਹੋਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ’ਚ ਸਾਹਮਣੇ ਆਇਆ ਹੈ ਮ੍ਰਿਤਕ ਔਰਤ ਦੀ ਗਰਦਨ ਉੱਪਰ ਤੇਜ਼ਧਾਰ ਹਥਿਆਰ ਦੀਆਂ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਲੋਹੀਆਂ ਖਾਸ ਵਿੱਚ ਮ੍ਰਿਤਕਾ ਦੇ ਪਿਤਾ ਸਾਧੂ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਾਮਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਲਾਸ਼ ਦਾ ਪੋਸਟ ਮਾਰਟਮ ਕਰਨ ਉਪਰੰਤ ਵਾਰਸਾਂ ਨੂੰ ਸੌਪ ਦਿੱਤੀ ਹੈ।
Advertisement
Advertisement
×