ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ
ਪੱਤਰ ਪ੍ਰੇਰਕ ਅਮਰਗੜ੍ਹ, 17 ਮਾਰਚ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਠੱਕਰਵਾਲ ਵੱਲੋਂ ਬਾਬਾ ਜੈ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਅੱਗੇ ਬੈਂਡ...
Advertisement
ਪੱਤਰ ਪ੍ਰੇਰਕ
ਅਮਰਗੜ੍ਹ, 17 ਮਾਰਚ
Advertisement
ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਠੱਕਰਵਾਲ ਵੱਲੋਂ ਬਾਬਾ ਜੈ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਅੱਗੇ ਬੈਂਡ ਵਾਲੇ ਤੇ ਗੱਤਕਾ ਪਾਰਟੀਆਂ ਆਪਣੇ ਜੌਹਰ ਦਿਖਾ ਰਹੀਆਂ ਸਨ। ਨਗਰ ਕੀਰਤਨ ਦਾ ਅਮਰਗੜ੍ਹ ਪਹੁੰਚਣ ’ਤੇ ਨਗਰ ਦੀ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ ਤੇ ਤੇਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਠੱਕਰਵਾਲ ਤੋਂ ਸਵੇਰੇ 5 ਵਜੇ ਆਰੰਭ ਹੋਇਆ। ਕਈ ਸ਼ਹਿਰਾਂ ਤੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਪਟਿਆਲਾ ਦੇ ਪਿੰਡ ਬਰਨ ਪਹੁੰਚੇਗਾ। ਰਸਤੇ ਵਿੱਚ ਸਰਧਾਲੂਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਲੰਗਰ ਵੀ ਲਗਾਏ ਗਏ।
Advertisement
Advertisement
×

