DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Prakash Purab of Guru Teg Bahadur Ji: ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਥਾਂ-ਥਾਂ ਨਿੱਘਾ ਸਵਾਗਤ; ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ’ਚ ਸ਼ਾਮਲ ਸੰਗਤ। -ਫੋਟੋ: ਵਿਸ਼ਾਲ ਕੁਮਾਰ
Advertisement

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਅਕਾਲ ਤਖਤ ਤੋਂ ਆਰੰਭ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਇੱਕ ਮਿਸਾਲ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

Advertisement

ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ 7 ਅਪਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਅਤੇ ਇਸੇ ਦਿਨ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ। ਉਪਰੰਤ ਹੁਕਮਨਾਮੇ ਦੀ ਕਥਾ ਹੋਵੇਗੀ ਅਤੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਵਿਦਵਾਨ ਹਾਜ਼ਰੀ ਭਰਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਜਾਣਗੇ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ ਸੰਪੂਰਨ ਹੋਇਆ।

Advertisement

ਕੀਰਤਨ ਦੇ ਚੱਲਦੇ ਪਰਵਾਹ ਜਾਰੀ

ਤਰਨ ਤਾਰਨ (ਪੱਤਰ ਪ੍ਰੇਰਕ): ਤਰਨ ਤਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਅਤੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਦਸ ਰੋਜ਼ਾ ਧਾਰਮਿਕ ਸਮਾਗਮਾਂ ਦੀ ਭਲਕੇ ਮੰਗਲਵਾਰ ਨੂੰ ਅੱਠਵੇਂ ਦਿਨ ਦਰਬਾਰ ਸਾਹਿਬ ਤਰਨ ਤਾਰਨ ਦੇ ਕਥਾ ਅਸਥਾਨ ’ਤੇ ਗੁਰੂ ਤੇਗ ਬਹਾਦਰ ਜੀ ਦੇ ਦਿਹਾੜੇ ਤੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮਾਸਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਤਰਨ ਤਾਰਨ ਸ਼ਹਿਰ ਵਿੱਚ ਇੱਕ ਅਲੌਕਿਕ ਨਗਰ ਕੀਰਤਨ ਸਜਾਏ ਜਾਣਗੇ।

Advertisement
×