ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਾਹਕੋਟ ’ਚ ਅੱਜ ਸਜੇਗਾ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਨਵੰਬਰ ਨੂੰ ਸ਼ਾਹਕੋਟ ਵਿੱਚ ਅਤੇ 4 ਨਵੰਬਰ ਨੂੰ ਮਲਸੀਆਂ ’ਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਮੀਤ ਪ੍ਰਧਾਨ...
Advertisement

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਨਵੰਬਰ ਨੂੰ ਸ਼ਾਹਕੋਟ ਵਿੱਚ ਅਤੇ 4 ਨਵੰਬਰ ਨੂੰ ਮਲਸੀਆਂ ’ਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਮੀਤ ਪ੍ਰਧਾਨ ਕਮਲਜੀਤ ਸਿੰਘ, ਸਕੱਤਰ ਸੁਖਵਿੰਦਰ ਸਿੰਘ ਅਤੇ ਵਿੱਤ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 3 ਨਵੰਬਰ ਨੂੰ ਨਗਰ ਕੀਤਨ ਸਜਾਇਆ ਜਾਵੇਗਾ ਅਤੇ ਇਸੇ ਦਿਨ ਗੁਰਦੁਆਰਾ ਸਾਹਿਬ ’ਚ ਅਖੰਡ ਪਾਠ ਆਰੰਭ ਹੋਣਗੇ। 4 ਨਵੰਬਰ ਨੂੰ ਨਿਸ਼ਾਨ ਸਾਹਿਬ ਤੇ ਚੋਲਾ ਸਾਹਿਬ ਬਦਲੇ ਜਾਣਗੇ। 5 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪੈਣਗੇ ਅਤੇ ਰਾਤ ਨੂੰ 7 ਵਜੇ ਤੋਂ ਲੈ ਕੇ 8.30 ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਇਸੇ ਤਰ੍ਹਾਂ ਗੁਰਦੁਆਰਾ ਦਮਦਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮਲਸੀਆਂ ਵਿਚ 4 ਨਵੰਬਰ ਨੂੰ ਨਗਰ ਕੀਰਨ ਸਜਾਇਆ ਜਾਵੇਗਾ।

Advertisement
Advertisement
Show comments