ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਗਰ ਕੀਰਤਨ ਦਾ ਮੁਕੇਰੀਆਂ ਪੁੱਜਣ ’ਤੇ ਸਵਾਗਤ

ਹਰਸਾ ਮਾਨਸਰ ਵਿੱਚ ਪੁਲੀਸ ਨੇ ‘ਗਾਰਡ ਆਫ ਆਨਰ’ ਦਿੱਤਾ
Advertisement
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀਨਗਰ ਤੋਂ ਚੱਲੇ ਨਗਰ ਕੀਰਤਨ ਦਾ ਹੁਸ਼ਿਆਰਪੁਰ ਜ਼ਿਲ੍ਹੇ ’ਚ ਮੁਕੇਰੀਆਂ ਪੁੱਜਣ ’ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਹਰਸਾ ਮਾਨਸਰ ਪੁੱਜਣ ’ਤੇ ਜ਼ਿਲ੍ਹਾ ਪੁਲੀਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਹ ਨਗਰ ਕੀਰਤਨ ਹਰਸਾ ਮਾਨਸਰ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ’ਚ ਦਾਖਲ ਹੋਇਆ ਅਤੇ ਕਸਬਾ ਭੰਗਾਲਾ ਅਤੇ ਮੁਕੇਰੀਆਂ ਸ਼ਹਿਰ ਤੋਂ ਹੁੰਦਾ ਹੋਇਆ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ ਪੁੱਜਾ ਅਤੇ ਪੜਾਅਵਾਰ ਖਾਨਪੁਰ, ਐਮਾਂ ਮਾਂਗਟ, ਦਸੂਹਾ ਅਤੇ ਗੜਦੀਵਾਲਾ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਸਾਹਿਬ ਵਿਖੇ ਰੁਕੇਗਾ। ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ਕਰੀਬ 544 ਕਿਲੋਮੀਟਰ ਦਾ ਸਫਰ ਤੈਅ ਕਰਕੇ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ।

ਇਸ ਮੌਕੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਸੰਤ ਸੇਵਾ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਪੀ. ਮੇਜਰ ਸਿੰਘ, ਐੱਸ ਡੀ ਐੱਮ ਮੁਕੇਰੀਆਂ ਅੰਕੁਰ ਮਹਿੰਦਰੂ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਭੁਪਿੰਦਰ ਸਿੰਘ ਪਿੰਕੀ, ਮਨਜੀਤ ਸਿੰਘ ਚੀਮਾ ਆਦਿ ਵੀ ਹਾਜ਼ਰ ਸਨ।

Advertisement

Advertisement
Show comments