ਨਕੋਦਰ ਮਿੱਲ ਵੱਲੋਂ ਗੰਨੇ ਦੀ ਅਦਾਇਗੀ ਦਾ ਦਾਅਵਾ
ਨਕੋਦਰ ਸਹਿਕਾਰੀ ਖੰਡ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਨੇ ਇਕ ਬਿਆਨ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੇ ਗੰਨੇ ਦੀ ਸਾਰੀ ਅਦਾਇਗੀ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਸ਼੍ਰੀ ਤੂਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
Advertisement
ਨਕੋਦਰ ਸਹਿਕਾਰੀ ਖੰਡ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਨੇ ਇਕ ਬਿਆਨ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੇ ਗੰਨੇ ਦੀ ਸਾਰੀ ਅਦਾਇਗੀ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਸ਼੍ਰੀ ਤੂਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਦਾ ਸਹਿਕਾਰਤਾ ਵਿਭਾਗ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਮਿੱਲ ਦੇ ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈੱਡ ਦੇ ਯਤਨਾਂ ਸਦਕਾ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੰਨੇ ਦੇ ਪਿੜਾਈ ਸੀਜ਼ਨ 2024-25 ਦੀ ਬਕਾਇਆ ਰਹਿੰਦੀ ਸਾਰੀ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿਤੀ ਗਈ ਹੈ। ਹੁਣ ਮਿੱਲ ਵੱਲ ਕੋਈ ਵੀ ਬਕਾਇਆ ਰਾਸ਼ੀ ਨਾ ਰਹਿਣ ’ਤੇ ਉਨ੍ਹਾਂ ਖੁਸ਼ੀ ਜਾਹਰ ਕਰਦਿਆਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰਾ ਅਤੇ ਪ੍ਰਮਾਣਿਤ ਕਿਸਮਾਂ ਦਾ ਗੰਨਾ ਮਿੱਲ ਵਿਚ ਲਿਆਉਣ।
Advertisement
Advertisement
