ਫਗਵਾੜਾ: ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਟੀਕੇ ਬਰਾਮਦ ਕੀਤੇ ਹਨ ਅਤੇ ਉਸ ਕੇਸ ਦਰਜ ਕੀਤਾ ਗਿਆ ਹੈ। ਐੱਸਐੱਚਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਦੱਸਿਆ ਕਿ ਐੱਸਆਈ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਮਾਨਾਵਾਲੀ ਲਾਗਿਓਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 20 ਨਸ਼ੀਲੇ ਟੀਕੇ, 198 ਨਸ਼ੀਲੀਆਂ ਗੋਲੀਆਂ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਵਿੰਦਰ ਕੁਮਾਰ ਵਾਸੀ ਸੁੰਨੜਾ ਰਾਜਪੂਤਾ ਥਾਣਾ ਸਤਨਾਮਪੁਰਾ ਹਾਲ ਵਾਸੀ ਕ੍ਰਿਪਾਲਪੁਰ ਕਾਲੋਨੀ ਵਜੋਂ ਹੋਈ ਹੈ। -ਪੱਤਰ ਪ੍ਰੇਰਕ