DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਦਾਰਥ ਬਰਾਮਦ

ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਪੁਲੀਸ ਨੇ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਸਹਾਇਕ ਸੂਪਰਡੈਂਟ ਜੇਲ੍ਹ ਕਿਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜੇਲ੍ਹ ’ਚ ਤਲਾਸ਼ੀ ਮੁਹਿੰਮ ਦੌਰਾਨ ਪਵਨ ਕੁਮਾਰ ਉਰਫ਼ ਹੱਟਣ ਉਰਫ਼ ਕੰਨੂੰ ਵਾਸੀ ਬਾਂਸਾ ਵਾਲੀ ਗਲੀ...

  • fb
  • twitter
  • whatsapp
  • whatsapp
Advertisement

ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਪੁਲੀਸ ਨੇ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਸਹਾਇਕ ਸੂਪਰਡੈਂਟ ਜੇਲ੍ਹ ਕਿਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜੇਲ੍ਹ ’ਚ ਤਲਾਸ਼ੀ ਮੁਹਿੰਮ ਦੌਰਾਨ ਪਵਨ ਕੁਮਾਰ ਉਰਫ਼ ਹੱਟਣ ਉਰਫ਼ ਕੰਨੂੰ ਵਾਸੀ ਬਾਂਸਾ ਵਾਲੀ ਗਲੀ ਜਲੰਧਰ ਪਾਸੋਂ 19 ਗ੍ਰਾਮ ਨਸ਼ੀਲਾ ਪਦਾਰਥ ਤੇ 80 ਗ੍ਰਾਮ ਭੰਗ ਬਰਾਮਦ ਹੋਈ। ਇਸੇ ਤਰ੍ਹਾਂ ਸਤਨਾਮਪੁਰਾ ਪੁਲੀਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਗਰੀਨ ਲੈਂਡ ਕਾਲੋਨੀ ਲਾਗਿਉਂ ਅੰਚਿਤ ਵਾਸੀ ਮੁਹੱਲਾ ਭਗਤਪੁਰਾ ਨੂੰ ਕਾਬੂ ਕੀਤਾ ਜੋ ਨਸ਼ੇ ਦਾ ਸੇਵਨ ਕਰ ਰਿਹਾ ਸੀ।

Advertisement
Advertisement
×