ਨਸ਼ੀਲੀਅਆਂ ਵਸਤਾਂ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਦਿਆਂ 6 ਮੁਲਜ਼ਮਾਂ ਨੂੰ 43.25 ਗ੍ਰਾਮ ਹੈਰੋਇਨ, 5250 ਐੱਮ ਐੱਲ ਸ਼ਰਾਬ ਸਣੇ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤਾ ਹੈ। ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ...
Advertisement
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਦਿਆਂ 6 ਮੁਲਜ਼ਮਾਂ ਨੂੰ 43.25 ਗ੍ਰਾਮ ਹੈਰੋਇਨ, 5250 ਐੱਮ ਐੱਲ ਸ਼ਰਾਬ ਸਣੇ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤਾ ਹੈ। ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਗਏ ਹਨ। ਇਸ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਐੱਨ ਡੀ ਪੀ ਐੱਸ ਐਕਟ ਤਹਿਤ ਤਿੰਨ ਕੇਸ ਦਰਜ ਕਰ ਕੇ 5 ਮੁਲਜ਼ਮਾਂ ਨੂੰ ਮੋਟਰਸਾਈਕਲ ਤੇ ਸਕੂਟਰ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਦੌਰਾਨ ਇੱਕ ਕੇਸ ਐਕਸਾਈਜ਼ ਐਕਟ ਅਧੀਨ ਦਰਜ ਕਰ ਕੇ ਮੁਲਜ਼ਮ ਕੋਲੋਂ 5250 ਐੱਮ ਐੱਲ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੇ ਆਦੀ ਛੇ ਜਣਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ।
Advertisement
Advertisement
×