ਸਕੂਲ ਵਿੱਚ ਕੌਮੀ ਅਤਿਵਾਦ ਵਿਰੋਧੀ ਦਿਵਸ ਮਨਾਇਆ
ਦਸੂਹਾ: ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ (ਸਕੂਲ ਆਫ ਐਮੀਨੈਂਸ) ਦੇ ਐੱਨਐੱਸਐੱਸ ਵਿਭਾਗ ਵੱਲੋਂ ਰਾਸ਼ਟਰੀ ਅਤਿਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਪ੍ਰੋਗਰਾਮ ਅਫਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਲੈਕਚਰ ਸੈਸ਼ਨ ਵਿੱਚ ਲੈਕਚਰਾਰ ਪਰਮਜੀਤ ਸਿੰਘ ਅਤੇ ਸਾਇੰਸ...
Advertisement
ਦਸੂਹਾ: ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ (ਸਕੂਲ ਆਫ ਐਮੀਨੈਂਸ) ਦੇ ਐੱਨਐੱਸਐੱਸ ਵਿਭਾਗ ਵੱਲੋਂ ਰਾਸ਼ਟਰੀ ਅਤਿਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਪ੍ਰੋਗਰਾਮ ਅਫਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਲੈਕਚਰ ਸੈਸ਼ਨ ਵਿੱਚ ਲੈਕਚਰਾਰ ਪਰਮਜੀਤ ਸਿੰਘ ਅਤੇ ਸਾਇੰਸ ਵਿਭਾਗ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਅਤਿਵਾਦ ਤੋਂ ਪੈਦਾ ਹੋਣ ਵਾਲੇ ਸੰਭਾਵੀ ਖਤਰਿਆਂ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਲੈਕਚਰਾਰ ਬਲਜੀਤ ਸਿੰਘ ਨੇ ਕਿਹਾ ਕਿ ਅਤਿਵਾਦ ਨੇ ਹਮੇਸ਼ਾ ਰਾਸ਼ਟਰੀ ਏਕਤਾ ਤੇ ਅਖੰਡਤਾ ਨੂੰ ਢਾਹ ਲਾਈ ਹੈ ਅਤੇ ਅਤਿਵਾਦ ਗ੍ਰਸਤ ਸਮਾਜ ਜਾਂ ਦੇਸ਼ ਕਦੇ ਤਰੱਕੀ ਨਹੀਂ ਕਰ ਸਕਦਾ। ਗੁਰਬਿੰਦਰ ਸਿੰਘ ਡੀਪੀਈ ਤੇ ਲੈਕਚਰਾਰ ਰੋਹਿਤ ਕੁਮਾਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਯੁਵਕ ਸੇਵਾਵਾਂ ਵਿਭਾਗ ਤੋਂ ਰਵੀ ਪਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਲਲਿਤਾ ਅਰੋੜਾ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement
×