ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤਾਂ

ਹੁਸ਼ਿਆਰਪੁਰ ਵਿੱਚ 21 ਹਜ਼ਾਰ ਤੇ ਜਲੰਧਰ ’ਚ 52 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਬੇਡ਼ਾ
ਹੁਸ਼ਿਆਰਪੁਰ ਵਿੱਚ ਕੇਸਾਂ ਦੀ ਸੁਣਵਾਈ ਕਰਦੇ ਹੋਏ ਜੱਜ।
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਾਲ ਦੀ ਤੀਜੀ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ. ਐਕਟ (ਧਾਰਾ 138), ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ, ਲੇਬਰ ਵਿਵਾਦ, ਮੋਟਰ ਐਕਸੀਡੈਂਟ ਕਲੇਮ ਪਟੀਸ਼ਨਾਂ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਅਣਸੋਧੇ ਨੂੰ ਛੱਡ ਕੇ), ਵਿਆਹ ਸਬੰਧੀ ਵਿਵਾਦ, ਟਰੈਫਿਕ ਚਲਾਨ, ਮਾਲੀਆ ਮਾਮਲੇ, ਹੋਰ ਸਿਵਲ ਅਤੇ ਛੋਟੇ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜਿਆਂ ਦੇ ਮਾਮਲੇ ਸ਼ਾਮਲ ਸਨ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਲਗਾਈ ਗਈ। ਇਸ ਮੌਕੇ ਕੁੱਲ 20 ਬੈਂਚ ਬਣਾਏ ਗਏ ਜਿਨ੍ਹਾਂ ਵਿਚ ਹੁਸ਼ਿਆਰਪੁਰ ਅਦਾਲਤ ਵਿਚ 9 ਬੈਂਚ, ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਚ 2-2 ਅਤੇ ਮਾਲ ਅਦਾਲਤਾਂ ਵਿਚ 5 ਬੈਂਚ ਸ਼ਾਮਲ ਸਨ। ਜ਼ਿਲ੍ਹਾ ਹੁਸ਼ਿਆਰਪੁਰ ਦੀ ਇਸ ਲੋਕ ਅਦਾਲਤ ਵਿਚ ਕੁੱਲ 24,592 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿਚੋਂ 21,675 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਧਿਰਾਂ ਵਿਚਕਾਰ ਲਗਭਗ 21.2 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ ਗਏ।

ਜਲੰਧਰ (ਹਤਿੰਦਰ ਮਹਿਤਾ): ਕੌਮੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੇ ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਜਲੰਧਰ, ਫਿਲੌਰ ਅਤੇ ਨਕੋਦਰ ਜੁਡੀਸ਼ਲ ਕੋਰਟ ਕੰਪਲੈਕਸਾਂ ਵਿੱਚ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ। ਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿੱਚ ਕੁੱਲ 27 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੁੱਲ 53,083 ਕੇਸ ਸੁਣਵਾਈ ਲਈ ਲਏ ਗਏ ਅਤੇ ਇਨ੍ਹਾਂ ਵਿੱਚੋਂ 52,238 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਵਿੱਚ ਲਗਪਗ 130 ਕਰੋੜ 18 ਲੱਖ 74 ਹਜ਼ਾਰ 274 ਰੁਪਏ ਦੇ ਐਵਾਰਡ ਪਾਸ ਕੀਤੇ ਗਏ।

Advertisement

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਕੌਮੀ ਲੋਕ ਅਦਾਲਤ ਅੱਜ ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਅਤੇ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਲਗਾਈ ਗਈ। ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ ਡੀ.ਐਲ.ਐਸ.ਏ ਅੰਮ੍ਰਿਤਸਰ ਨੇ ਦੱਸਿਆ ਕਿ ਕੁੱਲ 33 ਬੈਂਚਾਂ ਦਾ ਗਠਨ ਕੀਤਾ ਗਿਆ।ਇਸ ਦੌਰਾਨ 35931 ਮਾਮਲੇ ਲਏ ਗਏ ਅਤੇ 30460 ਮਾਮਲੇ ਸੁਲਝਾਏ।

Advertisement
Show comments