ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਜਵਾਨ ਭਾਰਤ ਸਭਾ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੁੰ ਮੁਸ਼ਕਲਾਂ ਦੱਸੀਆਂ

ਪਿੰਡ ਧੱਕਾ ਬਸਤੀ ਦੇ ਲੋਕਾਂ ਨਾਲ ਕੀਤੀ ਮੀਟਿੰਗ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਮੱਸਿਆਵਾਂ ਦੱਸਦੇ ਹੋਏ ਨੌਜਵਾਨ ਸਭਾ ਦੇ ਆਗੂ।
Advertisement

ਨੌਜਵਾਨ ਭਾਰਤ ਸਭਾ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਲੋਹੀਆਂ ਖਾਸ ਬਲਾਕ ਦੇ ਪਿੰਡ ਧੱਕਾ ਬਸਤੀ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਸਰਕਾਰ ਤੋਂ ਮੰਗ ਕੀਤੀ ਗਈ। ਇਸ ਸਮੇਂ ਮੌਕੇ ’ਤੇ ਪਹੁੰਚੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਐੱਮਪੀ ਕੋਟੇ ’ਚੋਂ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਜਾਵੇ।

ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਸੋਨੂੰ ਲੋਹੀਆਂ ਅਤੇ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਲ 2023 ਵਿੱਚ ਵੀ ਲੋਕਾਂ ਦੇ ਉਜਾੜੇ ਤੋਂ ਬਾਅਦ ਸਾਰ ਨਹੀਂ ਲਈ ਗਈ। ਅੱਜ ਘਰ ਬਾਰ ਛੱਡ ਕੇ ਲੋਕ ਬੰਨ੍ਹ ’ਤੇ ਰਹਿਣ ਲਈ ਮਜਬੂਰ ਹਨ। ਲਗਪਗ 96 ਪਰਿਵਾਰ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਸਭਾ ਨੇ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਦਾ ਪੱਕੇ ਤੌਰ ’ਤੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਪ੍ਰਬੰਧ ਕੀਤਾ ਜਾਵੇ ਅਤੇ ਮਕਾਨ ਦੀ ਉਸਾਰੀ ਲਈ ਪੰਜ ਲੱਖ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਸਭਾ ਦੇ ਆਗੂ ਨਵਜੋਤ ਸਿਆਣੀਵਾਲ ਤਾਰਾ ਸਿੰਘ ਅਤੇ ਬਿੱਟੂ ਧੱਕਾ ਬਸਤੀ ਹਾਜ਼ਰ ਸਨ।

Advertisement

Advertisement
Show comments