ਨਵਜੋਤ ਕੌਰ ‘ਸੁੱਘੜ ਸੁਨੱਖੀ ਮੁਟਿਆਰ’ ਚੁਣੀ
ਖ਼ਾਲਸਾ ਕਾਲਜ ਫਾਰ ਵਿਮੈਨ ਵਿੱਚ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ‘ਰੰਗ ਪੰਜਾਬ ਦੇ’ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ’ਚ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਮੁੱਖ ਮਹਿਮਾਨ ਸਨ। ਪ੍ਰੋਗਰਾਮ ਦਾ ਆਗਾਜ਼ ਡਾ....
ਖ਼ਾਲਸਾ ਕਾਲਜ ਫਾਰ ਵਿਮੈਨ ਵਿੱਚ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ‘ਰੰਗ ਪੰਜਾਬ ਦੇ’ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ’ਚ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਮੁੱਖ ਮਹਿਮਾਨ ਸਨ।
ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਕੌਰ ਨੇ ਪ੍ਰੋਗਰਾਮ ਕੋਆਰਡੀਨੇਟਰ ਅਤੇ ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ, ਡਾ. ਪ੍ਰਦੀਪ ਕੌਰ, ਡਾ. ਕਿਰਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮਿਲ ਕੇ ਜਾਗੋ ਨੂੰ ਰੌਸ਼ਨ ਕਰ ਕੇ ਕੀਤਾ। ਪ੍ਰੋ. ਰਵਿੰਦਰ ਕੌਰ ਨੇ ਪੰਜਾਬੀ ਮਾਹ ਦੇ ਮਹੱਤਵ ਅਤੇ ਪੰਜਾਬੀ ਸੱਭਿਆਚਾਰ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਲੋਕ ਗੀਤ, ਕੋਰੀਓਗ੍ਰਾਫੀ, ਭੰਡਾਂ ਦੀ ਪੇਸ਼ਕਾਰੀ ਤੋਂ ਇਲਾਵਾ ‘ਸੁੱਘੜ ਸੁਨੱਖੀ ਮੁਟਿਆਰ’ ਸੱਭਿਆਚਾਰਕ ਮੁਕਾਬਲਾ ਕਰਵਾਇਆ ਗਿਆ। ‘ਸੁੱਘੜ ਸੁਨੱਖੀ ਮੁਟਿਆਰ’ ਦਾ ਖਿਤਾਬ ਨਵਜੋਤ ਕੌਰ, ‘ਰੂਪ ਦੀ ਰਾਣੀ’ ਦਾ ਖਿਤਾਬ ਵਿਸ਼ਵਪ੍ਰੀਤ ਕੌਰ, ‘ਗੁਣਵੰਤੀ ਮੁਟਿਆਰ’ ਦਾ ਖਿਤਾਬ ਅਰਪਨਜੋਤ ਕੌਰ ਨੂੰ ਦਿੱਤਾ ਗਿਆ। ਪ੍ਰੋਗਰਾਮ ਦਾ ਸੰਚਾਲਨ ਅਧਿਆਪਕਾ ਡਾ. ਕੁਲਵੰਤ ਕੌਰ ਨੇ ਕੀਤਾ। ਡਾ. ਪ੍ਰਦੀਪ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

