Nawanshahr: ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ
80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਆਈ ਟੀ ਆਈ ਨਵਾਂਸ਼ਹਿਰ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ...
Advertisement
80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਆਈ ਟੀ ਆਈ ਨਵਾਂਸ਼ਹਿਰ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ ਲਾਏ।
Advertisement
Advertisement
×

